22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਐਮ.ਜੀ. ਅਸ਼ੋਕਾ ਗਰਲਜ਼ ਸਕੂਲ 'ਚ ਜਲ ਪਖਵਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 03-05-2026
ਫ਼ਤਹਿਗੜ੍ਹ ਸਾਹਿਬ, 2 ਮਈ (ਬਲਜਿੰਦਰ ਸਿੰਘ)-ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐਮ.ਜੀ. ਅਸ਼ੋਕਾ ਗਰਲਜ਼ ਸਕੂਲ ਵਿਚ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਅੰਜੂ ਕੌੜਾ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ 'ਜਲ ਪਖਵਾੜਾ' ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਲ ਪਖਵਾੜਾ ਭਾਰਤ ਦੇ ਸਕੂਲਾਂ ਅਤੇ ਸਮਾਜ 'ਚ ਜਲ ਜਾਗਰੂਕਤਾ ਨੂੰ ਬੜ੍ਹਾਵਾ ਦੇਣ ਵਾਲਾ ਇਕ ਰਾਸ਼ਟਰੀ ਪੱਧਰ ਦਾ ਅਭਿਆਨ ਹੈ ਅਤੇ ਇਸ ਨੂੰ ਮਨਾਉਣਾ ਪਾਣੀ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਇਕ ਵਧੀਆ ਉਪਰਾਲਾ ਹੈ | ਇਸ 15 ਦਿਨਾਂ ਦੇ ਪ੍ਰੋਗਰਾਮ ਦੌਰਾਨ ਸਕੂਲ ਵਿਚ ਵੱਖ-ਵੱਖ ਗਤੀਵਿਧੀਆਂ ਜਿਵੇਂ ਪੋਸਟਰ ਮੇਕਿੰਗ, ਪੇਂਟਿੰਗ, ਸਲੋਗਨ ਰਾਈਟਿੰਗ, ਭਾਸ਼ਣਾਂ ਅਤੇ ਕੁਇਜ਼ ਮੁਕਾਬਲਿਆਂ ਰਾਹੀਂ ਪਾਣੀ ਬਚਾਉਣ ਅਤੇ ਪੌਦੇ ਲਗਾਉਣ ਦੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥਣਾਂ ਨੇ 'ਪਾਣੀ ਬਚਾਓ, ਰੁੱਖ ਲਗਾਓ ਜੀਵਨ ਬਚਾਓ', 'ਹਰ ਬੂੰਦ ਅਨਮੋਲ ਹੈ', 'ਪਾਣੀ ਹੈ ਤਾਂ ਜੀਵਨ ਹੈ' ਅਤੇ 'ਪਾਣੀ ਦੀ ਹਰ ਬੂੰਦ ਕੀਮਤੀ ਹੈ' ਵਰਗੇ ਪ੍ਰਭਾਵਸ਼ਾਲੀ ਸਲੋਗਨਾਂ ਰਾਹੀਂ ਪਾਣੀ ਦੀ ਮਹੱਤਤਾ ਨੂੰ ਦਰਸਾਇਆ | ਸਵੇਰ ਦੀ ਸਭਾ ਵਿਚ ਸਾਰੇ ਸਟਾਫ਼ ਅਤੇ ਵਿਦਿਆਰਥਣਾਂ ਨੂੰ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਸਹੁੰ ਚੁਕਾਈ ਗਈ ਕਿ ਉਹ ਆਪਣੇ ਘਰਾਂ ਅਤੇ ਸਮਾਜ ਵਿਚ ਪਾਣੀ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਗੀਆਂ | ਪਿ੍ੰਸੀਪਲ ਅੰਜੂ ਕੌੜਾ ਨੇ ਕਿਹਾ ਕਿ ਪਾਣੀ ਸਾਡੇ ਜੀਵਨ ਦਾ ਕੀਮਤੀ ਹਿੱਸਾ ਹੈ ਤੇ ਕੁਦਰਤ ਦੀ ਇਸ ਵਡਮੁੱਲੀ ਦਾਤ ਦੀ ਸੰਭਾਲ ਕਰਨਾ ਹਰ ਇਕ ਦੀ ਜ਼ਿੰਮੇਵਾਰੀ ਹੈ | ਅੱਜ ਦੀ ਬਚਾਈ ਹੋਈ ਇਕ-ਇਕ ਬੂੰਦ, ਕੱਲ੍ਹ ਦੇ ਜੀਵਨ ਦੀ ਸਭ ਤੋਂ ਵੱਡੀ ਸੁਰੱਖਿਆ ਹੈ | ਅੱਜ ਤੋਂ ਸੈਂਕੜੇ ਸਾਲ ਪਹਿਲਾਂ ਵਿਗਿਆਨਕ ਸੋਚ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਸੰਦੇਸ਼ ਦੇ ਕੇ ਪਾਣੀ ਨੂੰ ਪਿਤਾ ਦਾ ਦਰਜਾ ਦਿੱਤਾ ਸੀ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਰੋਜ਼ਾਨਾ ਜੀਵਨ ਵਿਚ ਆਰ.ਓ. ਦਾ ਫ਼ਾਲਤੂ ਪਾਣੀ ਪੌਦਿਆਂ ਵਿਚ ਅਤੇ ਘਰੇਲੂ ਸਫ਼ਾਈ ਲਈ ਵਰਤਣ, ਪੀਣ ਲਈ ਲੋੜ ਮੁਤਾਬਿਕ ਹੀ ਪਾਣੀ ਲੈਣ ਅਤੇ ਟੂਟੀ ਨੂੰ ਠੀਕ ਤਰੀਕੇ ਨਾਲ ਬੰਦ ਕਰਨ ਤਾਂ ਹੀ ਅਸੀਂ ਭਵਿੱਖ ਵਿਚ ਪਾਣੀ ਦੀ ਕਮੀ ਤੋਂ ਬਚ ਸਕਦੇ ਹਾਂ |
Ad Position 22
No active advertisement
ਪਿਛਲੀ ਖ਼ਬਰ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਆਪਣੀ ਆਈ. ਡੀ. ਬਣਾਉਣੀ ਜ਼ਰੂਰੀ-ਡਿਪਟੀ ਕਮਿਸ਼ਨਰ
Ad Position 24