ਫ਼ਤਹਿਗੜ੍ਹ ਸਾਹਿਬ, 2 ਮਈ (ਬਲਜਿੰਦਰ ਸਿੰਘ)-ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਦੀ ਸੇਵਾ ਮੁਕਤੀ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਭਾਈ ਗੁਰਜਿੰਦਰ ਸਿੰਘ ਵਲੋਂ ਕਥਾਵਾਚਕ ਵਜੋਂ ਸੇਵਾ ਸੰਭਾਲੀ ਗਈ | ਸੇਵਾ ਸੰਭਾਲਣ ਉਪਰੰਤ ਭਾਈ ਗੁਰਜਿੰਦਰ ਸਿੰਘ ਨੇ ਸਾਹਿਬਜ਼ਾਦਿਆਂ ਦੇ ਸੰਸਕਾਰਿਕ ਅਸਥਾਨ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਸਿਰੋਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਭਾਈ ਗੁਰਜਿੰਦਰ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੇ ਚੰਗੇ ਭਾਗ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਪੂਰੀ ਨਿਸ਼ਠਾ ਅਤੇ ਮਰਿਆਦਾ ਨਾਲ ਗੁਰੂ ਘਰ ਦੀ ਸੇਵਾ ਨਿਭਾਉਣਗੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ ਵਲੋ ਭਾਈ ਗੁਰਜਿੰਦਰ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਇੰਚਾਰਜ ਹਰਮਨਜੀਤ ਸਿੰਘ, ਗਿਆਨੀ ਗੁਰਪ੍ਰੀਤ ਸਿੰਘ, ਗੁਰਿੰਦਰ ਸਿੰਘ ਹਰੀਪੁਰੀਆ, ਤਰਸੇਮ ਸਿੰਘ (ਲੰਗਰ ਇੰਚਾਰਜ), ਚਰਨਜੀਤ ਸਿੰਘ ਭੰਗੂ ਸਮੇਤ ਹੋਰ ਸੇਵਾਦਾਰ ਵੀ ਹਾਜ਼ਰ ਸਨ |