ਮੰਡੀ ਗੋਬਿੰਦਗੜ੍ਹ, 2 ਮਈ (ਇਕਬਾਲਦੀਪ ਸੰਧੂ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਮੰਡੀ ਗੋਬਿੰਦਗੜ੍ਹ ਦੇ ਦੌਰੇ ਦੌਰਾਨ ਭਾਜਪਾ ਦੇ ਸੂਬਾ ਸਕੱਤਰ ਤੇ ਹਲਕਾ ਅਮਲੋਹ ਦੇ ਕੋਆਰਡੀਨੇਟਰ ਇੰਜੀ. ਕੰਵਰਵੀਰ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਸਥਾਨਕ ਅਮਲੋਹ ਰੋਡ ਸਥਿਤ ਪਾਰਟੀ ਦਫ਼ਤਰ ਵਿਖੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ¢ ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਰਾਜ-ਸਭਾ ਮੈਂਬਰ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ, ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ, ਜ਼ਿਲ੍ਹਾ ਭਾਜਪਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸੀਨੀਅਰ ਭਾਜਪਾ ਨੇਤਾ ਗੇਜਾ ਰਾਮ, ਪ੍ਰਦੇਸ ਕਾਰਜਕਾਰਨੀ ਮੈਂਬਰ ਰਾਕੇਸ਼ ਗੁਪਤਾ ਇਕਬਾਲ ਸਿੰਘ, ਕੁਲਦੀਪ ਸਿੰਘ ਸਿੱਧੂਪੁਰ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ, ਜ਼ਿਲ੍ਹਾ ਖ਼ਜ਼ਾਨਚੀ ਸਾਹਿਲ ਗਰਗ, ਸਨੀ ਟੌਹੜਾ, ਰਾਜਨ ਕੱਕੜ, ਹਿਤੇਸ਼ ਗਾਵੜੀ, ਨਾਰਾਇਣ ਦਾਸ, ਮਨੋਜ ਅਤੇ ਵਿਕਰਮ ਸਿੰਘ ਸਮੇਤ ਹੋਰ ਵਰਕਰਾਂ ਨੇ ਹਿੱਸਾ ਲਿਆ ਇਸ ਮÏਕੇ ਕੰਵਰ ਵੀਰ ਸਿੰਘ ਟÏਹੜਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ, ਜੋ ਕਹਿਣ ਲਈ ਤਾਂ ਆਮ ਲੋਕਾਂ ਦੀ ਸਰਕਾਰ ਹੈ ਪਰ ਅਸਲੀਅਤ ਵਿਚ ਸਰਮਾਏਦਾਰਾਂ ਅਤੇ ਖ਼ਾਸ ਲੋਕਾਂ ਦੀ ਸਰਕਾਰ ਹੈ ਜਿਸ ਦਾ ਆਮ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਵਾਹ ਵਾਸਤਾ ਨਹੀਂ ਹੈ ਇਨ੍ਹਾਂ ਦਾ ਕੋਈ ਸਰੋਕਾਰ ਨਹੀਂ | ਉਨ੍ਹਾਂ ਕਿਹਾ ਕਿ ਇਸ ਝੂਠੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਸੂਬੇ ਦੀਆਂ ਔਰਤਾਂ ਰੋਜ਼ਾਨਾ ਬੈਂਕਾਂ 'ਚ ਜਾ ਕੇ ਆਪਣੇ ਖਾਤੇ ਚੈੱਕ ਕਰਦੀਆਂ ਹਨ ਪਰ ਉਨ੍ਹਾਂ ਦੇ 1 ਹਜ਼ਾਰ ਰੁਪਏ ਨਹੀਂ ਆਏ, ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਵਰਦਾਨ ਨਾਲ ਵਸੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੇਸ਼ ਦੀ ਅਰਥਵਿਵਸਥਾ ਵਿਚ ਮਹੱਤਵਪੂਰਨ ਯੋਗਦਾਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਉਦਯੋਗਪਤੀ ਮੁਸ਼ਕਲ ਹਾਲਾਤਾਂ ਵਿਚ ਵੀ ਆਪਣੀ ਮਿਹਨਤ ਅਤੇ ਦਿ੍ੜ੍ਹ ਨਿਸ਼ਚੇ ਨਾਲ ਉਦਯੋਗ ਨੂੰ ਅੱਗੇ ਵਧਾ ਰਹੇ ਹਨ ਅਤੇ ਲੱਖਾਂ ਲੋਕਾਂ ਨੂੰ ਰੁਜ਼ਗਾਰ ਦੇ ਰਹੇ ਹਨ | ਪ੍ਰੋਗਰਾਮ ਦÏਰਾਨ ਮੁੱਖ ਮੰਤਰੀ ਨੇ ਭਾਜਪਾ ਨੇਤਾ ਕੰਵਰਵੀਰ ਸਿੰਘ ਟÏਹੜਾ ਦੇ ਦਫ਼ਤਰ ਦਾ ਉਦਘਾਟਨ ਵੀ ਕੀਤਾ ਅਤੇ ਕਾਰਕੁਨਾਂ ਨੂੰ ਸੰਗਠਨ ਮਜ਼ਬੂਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਅਮਰੀਕ ਸਿੰਘ ਮੰਡੇਰ, ਸਾਬਕਾ ਸਰਪੰਚ ਅਮਰੀਕ ਸਿੰਘ, ਸਾਬਕਾ ਸਰਪੰਚ ਸ਼ੇਰਪੁਰ ਨਿਰਮਲ ਸਿੰਘ, ਪ੍ਰਦੀਪ ਕੁਮਾਰ ਕਟਾਰੀਆ, ਜਗਮੋਹਨ ਸਿੰਘ, ਗੁਰਤੇਜ ਸਿੰਘ, ਸੋਨੂੰ ਧੀਮਾਨ, ਜਗਜੀਤ ਸਿੰਘ, ਚੇਤਨ ਵਰਮਾ, ਗਰਗਦੀਪ ਗੋਲਡੀ ਸੁਖਦੇਵ ਰਾਮ, ਰਜੇਸ਼ ਮਦਾਨ, ਚਰਨਜੀਤ ਸਿੰਘ ਚੀਮਾ, ਰਾਜ ਕੁਮਾਰ ਖੁੱਲਰ, ਭੂਸ਼ਨ ਵਰਮਾ, ਆਲੋਕ ਰਾਜਪੂਤ, ਦਿਨੇਸ਼ ਸ਼ਰਮਾ, ਰਣਜੀਤ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਿਕੰਦਰ ਸਿੰਘ ਆਦਿ ਭਾਜਪਾ ਵਿਚ ਸ਼ਾਮਿਲ ਹੋਏ ਜਿਨ੍ਹਾਂ ਦਾ ਭਾਜਪਾ ਲੀਡਰਸ਼ਿਪ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ |