ਫ਼ਤਹਿਗੜ੍ਹ ਸਾਹਿਬ, 3 ਮਈ (ਬਲਜਿੰਦਰ ਸਿੰਘ)-ਸਰਹਿੰਦ ਸ਼ਹਿਰ ਦੀ ਸਿਆਸਤ ਵਿਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਆਮ ਆਦਮੀ ਪਾਰਟੀ 'ਆਪ' ਦੇ ਕਈ ਟਕਸਾਲੀ ਅਤੇ ਸਰਗਰਮ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਦਾਮਨ ਫੜ ਲਿਆ | ਇਹ ਸ਼ਮੂਲੀਅਤ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹੋਈ, ਜਿਸ ਵਿਚ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ | ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਐਡਵੋਕੇਟ ਗੁਰਪ੍ਰੀਤ ਸਿੰਘ ਕੈੜੇ (ਜ਼ਿਲ੍ਹਾ ਜੁਆਇੰਟ ਸਕੱਤਰ ਲੀਗਲ ਸੈੱਲ), ਰਣਦੀਪ ਸਿੰਘ ਸੋਢੀ (ਜ਼ਿਲ੍ਹਾ ਜੁਆਇੰਟ ਸਕੱਤਰ ਟਰੇਡ ਵਿੰਗ), ਪ੍ਰਭਜਿੰਦਰ ਸਿੰਘ (ਬੂਥ ਇੰਚਾਰਜ, ਜੰਡਾਲੀ), ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਕਿਰਨਜੀਤ ਸਿੰਘ, ਜਗਮੀਤ ਸਿੰਘ, ਪੰਚ ਗੁਰਿੰਦਰ ਸਿੰਘ, ਹਰਪ੍ਰੀਤ ਸਿੰਘ ਨੋਨੀ ਅਤੇ ਹਰਦੀਪ ਸਿੰਘ ਦੀਪ ਆਪਣੇ ਹਮਾਇਤੀਆਂ ਸਮੇਤ ਸ਼ਾਮਿਲ ਹਨ | ਇਨ੍ਹਾਂ ਆਗੂਆਂ ਦਾ ਇਲਾਕੇ ਵਿਚ ਚੰਗਾ ਜਨ ਆਧਾਰ ਮੰਨਿਆ ਜਾਂਦਾ ਹੈ, ਜਿਸ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਸਮਾਗਮ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਰਕਾਰ ਦੀ ਗ਼ਲਤ ਨੀਤੀਆਂ ਤੋਂ ਨਿਰਾਸ਼ ਹੋ ਕੇ ਇਨ੍ਹਾਂ ਆਗੂਆਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਸਦਾ ਹੀ ਲੋਕ-ਹਿਤੈਸ਼ੀ ਰਹੀਆਂ ਹਨ ਅਤੇ ਪਾਰਟੀ ਹਰ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦੀ ਆ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿਚ ਅਹਿਮ ਭੂਮਿਕਾ ਨਿਭਾਉਣ ਦਾ ਮੌਕਾ ਦਿੱਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਵੀ ਇਸ ਮੌਕੇ ਤੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਨ੍ਹਾਂ ਨਵੇਂ ਸਾਥੀਆਂ ਦਾ ਯੋਗਦਾਨ ਮਹੱਤਵਪੂਰਨ ਸਾਬਤ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋ ਰਹੇ ਆਗੂਆਂ ਦੀ ਕਦਰ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਸਮਰੱਥਾ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਦੂਜੇ ਪਾਸੇ, ਕਾਂਗਰਸ ਵਿਚ ਸ਼ਾਮਿਲ ਹੋਏ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਪਣੀਆਂ ਮੁੱਢਲੀਆਂ ਨੀਤੀਆਂ ਤੋਂ ਹਟ ਗਈ ਹੈ | ਐਡ. ਗੁਰਪ੍ਰੀਤ ਸਿੰਘ ਕੈੜੇ ਅਤੇ ਰਣਦੀਪ ਸਿੰਘ ਸੋਢੀ ਨੇ ਕਿਹਾ ਕਿ ਪਾਰਟੀ ਵਿਚ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਵਰਕਰਾਂ ਵਿਚ ਨਿਰਾਸ਼ਾ ਵਧ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੇਵਾ ਲਈ ਬਣਾਈ ਗਈ ਪਾਰਟੀ ਦੇ ਆਗੂ ਆਮ ਲੋਕਾਂ ਤੇ ਮੁੱਦੇ ਚੁੱਕਣ ਦੀ ਬਜਾਏ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਵਿਚ ਰੁਜੇ ਹੋਏ ਹਨ | ਉਨ੍ਹਾਂ ਕਿਹਾ ਕਿ ਇਸੇ ਕਾਰਨ ਉਨ੍ਹਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਕੇ ਲੋਕਾਂ ਦੀ ਸੇਵਾ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਹੋਰਨਾਂ ਤੋਂ ਇਸ ਮੌਕੇ ਸਾਬਕਾ ਕੌਂਸਲਰ ਤੇ ਓ.ਬੀ.ਸੀ ਸੈੱਲ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ, ਨਰਿੰਦਰ ਕੁਮਾਰ ਪਿ੍ੰਸ ਸਾਬਕਾ ਪ੍ਰਧਾਨ ਨਗਰ ਕੌਂਸਲ, ਸਾਬਕਾ ਕੌਂਸਲਰ ਪਵਨ ਕਾਲੜਾ, ਅਮਰਦੀਪ ਬੈਨੀਪਾਲ, ਵਿਸਾਖੀ ਰਾਮ, ਜਗਜੀਤ ਕੋਕੀ, ਐਡਵੋਕੇਟ ਅਨਿਲ ਗੁਪਤਾ, ਗੁਰਪ੍ਰੀਤ ਸਿੰਘ ਗੋਲੂ, ਬੰਨੀ ਸਿੰਗਲਾ, ਰਵਿੰਦਰ ਬਾਸੀ, ਨਰਿੰਦਰ ਕੁਮਾਰ ਬਿੰਦਰ, ਰਾਜੀਵ ਸ਼ਰਮਾ, ਰੁਪਿੰਦਰ ਸਿੰਘ ਧੱਤੂ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਦਵਿੰਦਰ ਸਿੰਘ ਜੱਲ੍ਹਾ, ਬਲਜਿੰਦਰ ਸਿੰਘ ਅਤਾਪੁਰ, ਭੁਪਿੰਦਰ ਸਿੰਘ ਬਧੌਛੀ, ਧਰਮਿੰਦਰ ਸਿੰਘ ਨਬੀਪੁਰ, ਗੁਰਲਾਲ ਸਿੰਘ ਲਾਲੀ, ਸ਼ਿੰਦਰਪਾਲ ਸਿੰਘ, ਰਣਜੀਤ ਸਿੰਘ ਸੱਦੋਮਾਜਰਾ, ਸੁਖਵਿੰਦਰ ਸਿੰਘ ਕਾਲਾ, ਜਸਵਿੰਦਰ ਸਿੰਘ ਜੱਸੀ, ਪਿ੍ਤਪਾਲ ਸਿੰਘ ਮਹੱਦੀਆ ਅਤੇ ਗੁਰਸੇਵਕ ਸਿੰਘ ਸੋਨੀ ਤੇ ਹੋਰ ਆਗੂ ਹਾਜ਼ਰ ਸਨ |