ਫ਼ਤਹਿਗੜ੍ਹ ਸਾਹਿਬ, 3 ਮਈ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਵੱਖ-ਵੱਖ ਵਾਰਡਾਂ ਦੇ ਵਿਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ 2 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਦੇ ਲਈ ਵਰਦਾਨ ਸਾਬਿਤ ਹੋਈ ਹੈ | ਇਸ ਸਕੀਮ ਦੇ ਤਹਿਤ ਬਜ਼ੁਰਗਾਂ ਨੂੰ ਤੀਰਥ ਯਾਤਰਾ ਤੇ ਲਿਜਾਇਆ ਜਾਂਦਾ ਹੈ, ਉਨ੍ਹਾਂ ਦੀ ਰਹਿਣ ਸਹਿਣ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਵਿਅਕਤੀ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਤੀਰਥ ਯਾਤਰਾ ਤੇ ਵੀ ਨਹੀਂ ਜਾ ਸਕਦੇ ਸਨ ਪ੍ਰੰਤੂ ਪੰਜਾਬ ਸਰਕਾਰ ਦੀ ਇਸ ਸਕੀਮ ਦੇ ਤਹਿਤ ਹਰ ਵਿਅਕਤੀ ਨੂੰ ਤੀਰਥ ਯਾਤਰਾ ਉੱਤੇ ਜਾਣ ਦਾ ਅਧਿਕਾਰ ਮਿਲਿਆ ਹੈ ਤੇ ਲੋਕੀ ਆਪ ਮੁਹਾਰੇ ਪੰਜਾਬ ਸਰਕਾਰ ਦੀ ਇਸ ਸਕੀਮ ਦੀ ਤਾਰੀਫ਼ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਸਰਹਿੰਦ ਦੇ ਵਾਰਡ ਨੰ. 10 ਅਤੇ 21 ਤੋਂ ਇਕ-ਇਕ ਬੱਸ ਰਵਾਨਾ ਕੀਤੀ ਗਈ ਹੈ, ਜੋ ਕਿ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਦੁਰਗਿਆਨਾ ਮੰਦਰ, ਰਾਮ ਤੀਰਥ, ਵਾਲਮੀਕ ਤੀਰਥ, ਵਾਹਗਾ ਬਾਰਡਰ ਦੇ ਦਰਸ਼ਨ ਕਰਵਾਏਗੀ ਤੇ ਸੰਗਤਾਂ ਦੇ ਰਹਿਣ ਦਾ ਅਤੇ ਖਾਣ ਦਾ ਪੂਰਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਦੀਪਕ ਬਾਤਿਸ਼, ਪਵੇਲ ਹਾਂਡਾ, ਪ੍ਰਹਿਲਾਦ ਸ਼ਰਮਾ, ਸੁਖਦੇਵ ਸਿੰਘ, ਡਿੰਪਲ ਕੁਮਾਰੀ, ਸਾਬਕਾ ਐਮ.ਸੀ ਸੁਧਾ ਪੁਰੀ, ਅਮਿੱਤ ਸ਼ਰਮਾ, ਦਿਆਵੰਤੀ, ਸ਼ਕੁੰਤਲਾ ਦੇਵੀ, ਨਰਿੰਦਰਜੀਤ ਕੌਰ, ਕੁਲਵੰਤ ਸਿੰਘ ਅਤੇ ਮਨੋਹਰ ਆਦਿ ਵੀ