07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੜਕ ਹਾਦਸੇ ਦੇ ਮਿ੍ਤਕਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Ad Position 21
No active advertisement
ਸਮਾਗਮ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਅਤੇ ਹੋਰ | ਅਜੀਤ ਤਸਵੀਰ <br/> 04-05-2026
ਫ਼ਤਹਿਗੜ੍ਹ ਸਾਹਿਬ, 3 ਮਈ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਮੈਣਮਾਜਰੀ ਦੇ ਨਿਵਾਸੀਆਂ ਵਲੋਂ ਦਰਦਨਾਕ ਸੜਕ ਹਾਦਸਾ ਜੋ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੀਆਂ ਸੰਗਤਾਂ ਨਾਲ ਪਿੰਡ ਹਿੰਮਤਪੁਰਾ ਨੇੜੇ ਵਾਪਰਿਆ ਸੀ ਅਤੇ ਜਿਸ ਵਿਚ 9 ਦੇ ਕਰੀਬ ਵਿਅਕਤੀਆਂ ਦੀ ਮੌਤ ਹੋ ਗਈ ਸੀ, ਦੀ ਯਾਦ ਵਿਚ ਪਿੰਡ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਨੇ ਪਰਿਵਾਰਾਂ ਨਾਲ ਗਹਿਰਾ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਇਸ ਘੜੀ ਵਿਚ ਸਾਰੀ ਕੌਮ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਮਨੋਹਰ ਸਿੰਘ, ਜਗਦੀਸ ਸਿੰਘ ਲੂਲੋਂ, ਪ੍ਰਦੀਪ ਸਿੰਘ ਕਲੌੜ, ਹਰਮੇਲ ਸਿੰਘ ਛਲੇੜੀ, ਅਮਰੀਕ ਸਿੰਘ ਰੋਮੀ, ਡਾ. ਅਮਨਦੀਪ ਸਿੰਘ ਢੋਲੇਵਾਲ, ਸੁੱਚਾ ਸਿੰਘ ਸਰਪੰਚ ਹਿੰਮਤਪੁਰਾ, ਜਗਜੀਵਨ ਸਿੰਘ, ਗੁਰਮੁਖ ਸਿੰਘ ਲਵਲੀ, ਗੁਰਪ੍ਰੀਤ ਸਿੰਘ ਜੀ.ਪੀ ਅਤੇ ਸਮੂਹ ਸਾਧ ਸੰਗਤ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੰਟੀਅਰਾਂ ਨੇ ਮਹਿੰਗਾਈ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਨਵਤਾ ਦੀ ਸੇਵਾ ਦੇ ਸੰਦੇਸ਼ ਨਾਲ ਸਤਲੋਕ ਆਸ਼ਰਮ ਖਮਾਣੋਂ 'ਚ ਵਿਸ਼ਵ ਸ਼ਾਂਤੀ ਮਹਾਨੁਸ਼ਠਾਨ ਸੰਪੰਨ
Ad Position 24