07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵਾਰਿਸ ਪੰਜਾਬ ਦੇ ਆਗੂਆਂ ਨੇ ਕਾਂਗਰਸ ਦੇ ਸੰਸਦ ਮੈਂਬਰ ਰੰਧਾਵਾ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 04-05-2026
ਫ਼ਤਹਿਗੜ੍ਹ ਸਾਹਿਬ, 3 ਮਈ (ਮਨਪ੍ਰੀਤ ਸਿੰਘ)-ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਬੀਤੇ ਦਿਨੀਂ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਬਾਰੇ ਕੀਤੀ ਗਈ ਵਿਵਾਦਿਤ ਟਿੱਪਣੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ | ਇਸ ਦੇ ਰੋਸ ਵਜੋਂ ਅੱਜ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਰਹਿੰਦ ਦੇ ਜੋਤੀ ਸਰੂਪ ਮੋੜ ਨਜ਼ਦੀਕ ਇਕੱਠੇ ਹੋ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦੇ ਹੋਏ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਅਤੇ ਲਖਵੀਰ ਸਿੰਘ ਸੌਂਟੀ ਨੇ ਕਿਹਾ ਕਿ ਕਾਂਗਰਸੀ ਆਗੂ ਨੇ ਭਾਈ ਅੰਮਿ੍ਤਪਾਲ ਸਿੰਘ ਵਿਰੁੱਧ ਗ਼ਲਤ ਬਿਆਨਬਾਜ਼ੀ ਕੀਤੀ ਹੈ, ਜਿਸ ਨਾਲ ਸਿੱਖ ਸੰਗਤ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਮਨਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਆਗੂਆਂ ਖ਼ਿਲਾਫ਼ ਅਜਿਹੀਆਂ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ | ਉਨ੍ਹਾਂ ਕਾਂਗਰਸੀ ਸਾਂਸਦ ਨੂੰ ਚਿਤਾਵਨੀ ਦਿੱਤੀ ਕਿ ਉਹ ਭਵਿੱਖ ਵਿਚ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੰਟੀਅਰਾਂ ਨੇ ਮਹਿੰਗਾਈ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੜਕ ਹਾਦਸੇ ਦੇ ਮਿ੍ਤਕਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Ad Position 24