ਫ਼ਤਹਿਗੜ੍ਹ ਸਾਹਿਬ, 3 ਮਈ (ਰਾਜਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ, ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ 6 ਮਈ ਦਿਨ ਬੁੱਧਵਾਰ ਨੂੰ ਸਵੇਰੇ 9:00 ਵਜੇ ਈਸਟ ਗਾਰਡਨ ਪੈਲੇਸ, ਸਰਹਿੰਦ-ਪਟਿਆਲਾ ਰੋਡ ਨੇੜੇ ਪਿੰਡ ਰੁੜਕੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਲਗਾਇਆ ਜਾ ਰਿਹਾ ਹੈ | ਇਸ ਕੈਂਪ ਵਿਚ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਮੁੱਖ ਮਹਿਮਾਨ ਹੋਣਗੇ ਸ਼ਿਰਕਤ ਕਰਨਗੇ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਮੁੱਖ ਖੇਤਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਬਾਰੇ, ਮਿੱਟੀ ਪਾਣੀ ਪਰਖ, ਪਰਾਲੀ ਪ੍ਰਬੰਧਨ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਖੇਤੀ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦਿੱਤੀ | ਜਾਵੇਗੀ | ਕੈਂਪ ਵਿਚ ਕਿਸਾਨਾਂ ਲਈ ਖੇਤੀਬਾੜੀ ਅਤੇ ਅਲਾਈਡ ਵਿਭਾਗਾਂ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ/ਲਾਭ ਲੈਣ ਦੀ ਪ੍ਰਕਿਰਿਆ ਆਸਾਨ ਕਰਨ ਲਈ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਡਿਜੀਟਲਾਈਜ਼ ਕਰਨ ਲਈ ਯੂਨੀਕ ਕਿਸਾਨ ਆਈ.ਡੀਜ. ਬਣਾਉਣ ਲਈ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ ਅਤੇ ਮੌਕੇ ਤੇ ਕਿਸਾਨਾਂ ਦੀਆਂ ਆਈ.ਡੀਜ਼. ਬਣਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਦੀ ਟੀਮ ਅਤੇ ਹੋਰ ਉੱਚ ਅਧਿਕਾਰੀ ਵੀ ਇਸ ਕੈਂਪ ਵਿਚ ਪੁੱਜਣਗੇ | ਉਨ੍ਹਾਂ ਕਿਸਾਨਾਂ ਨੂੰ ਇਸ ਕੈਂਪ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਅਤੇ ਅਤੇ ਅਪੀਲ ਕੀਤੀ ਜਾਂਦੀ ਹੈ ਕਿ ਫਾਰਮਰ ਰਜਿਸਟਰੀ ਅਧੀਨ ਆਈ.ਡੀ. ਬਣਵਾਉਣ ਲਈ ਕਿਸਾਨ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਆਉਣ |