08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗਊ ਸੇਵਾ ਸਮਿਤੀ ਵਲੋਂ ਪੂਰਨਮਾਸ਼ੀ ਦਾ ਦਿਹਾੜਾ ਗਊ ਪੂਜਾ ਕਰ ਕੇ ਮਨਾਇਆ

Ad Position 21
No active advertisement
ਗਊ ਪੂਜਾ ਕਰਵਾਉਂਦੇ ਹੋਏ ਸਮਿਤੀ ਦੇ ਅਹੁਦੇਦਾਰ, ਮੈਂਬਰ ਅਤੇ ਇਲਾਕਾ ਨਿਵਾਸੀ | ਤਸਵੀਰ: ਕੇਵਲ ਸਿੰਘ <br/> 04-05-2026
ਅਮਲੋਹ, 3 ਮਈ (ਕੇਵਲ ਸਿੰਘ)-ਗਊ ਸੇਵਾ ਸਮਿਤੀ ਅਮਲੋਹ ਵਲੋਂ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਪੂਰਨਮਾਸ਼ੀ ਦਾ ਦਿਹਾੜਾ ਗਊ ਪੂਜਾ ਕਰਕੇ ਮਨਾਇਆ | ਮੰਦਿਰ ਦੇ ਮੁੱਖ ਪੁਜਾਰੀ ਪੰਡਿਤ ਰੌਸ਼ਨ ਲਾਲ ਨੇ ਮੰਤਰਾਂ ਦਾ ਉਚਾਰਨ ਕੀਤਾ ਅਤੇ ਗਊ ਪੂਜਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਇਸ ਮੌਕੇ ਪ੍ਰਧਾਨ ਭੂਸ਼ਨ ਸੂਦ ਅਤੇ ਸਰਪ੍ਰਸਤ ਪ੍ਰੇਮ ਚੰਦ ਸ਼ਰਮਾ ਨੇ ਦੱਸਿਆ ਕਿ ਸਮਿਤੀ ਵਲੋਂ ਹਰ ਮਹੀਨੇ ਪੂਰਨਮਾਸ਼ੀ ਅਤੇ ਮੱਸਿਆ ਦਾ ਦਿਹਾੜਾ ਗਊ ਪੂਜਾ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਮਾਨਵ ਭਲਾਈ ਮੰਚ ਦੇ ਪ੍ਰਧਾਨ ਮਾਸਟਰ ਮਨੋਹਰ ਲਾਲ ਵਰਮਾ, ਰਾਮ ਮੰਦਿਰ ਦੇ ਖ਼ਜ਼ਾਨਚੀ ਸ਼ਿਵ ਕੁਮਾਰ ਗੋਇਲ, ਸ੍ਰੀ ਸੀਤਲਾ ਮਾਤਾ ਮੰਦਰ ਕਮੇਟੀ ਦੇ ਚੇਅਰਮੈਨ ਵਿਨੇ ਪੁਰੀ, ਸ੍ਰੀ ਸੰਗਮੇਸ਼ਵਰ ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਸੇਵਾਦਾਰ ਅਸ਼ੋਕ ਕੁਮਾਰ, ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਜਤਿੰਦਰ ਕਰਕਰਾ, ਭੂਸ਼ਨ ਕੁਮਾਰ, ਬੱਬੀ ਡੰਗ, ਮਾਸਟਰ ਸ਼ਿਵ ਸ਼ੰਕਰ ਸ਼ਰਮਾ, ਅਸ਼ੋਕ ਸ਼ਾਹੀ, ਸੇਵਾ ਮੁਕਤ ਸੀ.ਡੀ.ਪੀ.ਓ ਮੰਜੂ ਸੂਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅਮਰਜੀਤ ਸੋਹਲ ਨਗਰ ਪੰਚਾਇਤ ਦੀ ਚੋਣ ਕਮੇਟੀ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ 6 ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ-ਮੁੱਖ ਖੇਤੀਬਾੜੀ ਅਫ਼ਸਰ
Ad Position 24