08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਡਾ. ਅਮਰਜੀਤ ਸੋਹਲ ਨਗਰ ਪੰਚਾਇਤ ਦੀ ਚੋਣ ਕਮੇਟੀ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 04-05-2026
ਖਮਾਣੋਂ, 3 ਮਈ (ਜੋਗਿੰਦਰ ਪਾਲ)-ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ ਦੇ ਘਰ ਵਿਖੇ ਆਉਣ ਵਾਲੀਆਂ ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਮੀਟਿੰਗ ਰੱਖੀ ਗਈ | ਇਸ ਮੀਟਿੰਗ ਦੌਰਾਨ ਵਰਕਰਾਂ ਦੀ ਹਾਜ਼ਰੀ ਵਿਚ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਵੀ ਸ਼ਾਮਿਲ ਹੋਏ | ਇਸ ਮੌਕੇ ਡਾ. ਅਮਰਜੀਤ ਸੋਹਲ ਨੂੰ ਚੋਣ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਅਤੇ ਉਨ੍ਹਾਂ ਵਲੋਂ ਚੋਣ ਕਮੇਟੀ ਦੇ ਹੋਰ ਮੈਂਬਰ ਨਿਯੁਕਤ ਕੀਤੇ ਗਏ | ਇਸ ਮੌਕੇ ਕਿਸ਼ੋਰੀ ਲਾਲ ਗਾਬਾ ਪ੍ਰਧਾਨ ਸ਼ਹਿਰੀ, ਪਰਮਜੀਤ ਸਿੰਘ ਬਾਗੜੀ, ਗੁਰਚਰਨ ਸਿੰਘ ਚੰਨੀ ਬਲਾਕ ਪ੍ਰਧਾਨ, ਡਾ. ਨਰੇਸ਼ ਚੌਹਾਨ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ, ਪਰਮਿੰਦਰ ਕੌਰ ਕੰਗ ਪ੍ਰਧਾਨ ਬਲਾਕ (ਮਹਿਲਾ), ਮਨਮੋਹਨ ਸਿੰਘ ਕੰਗ ਜ਼ਿਲ੍ਹਾ ਵਾਈਸ ਪ੍ਰਧਾਨ, ਪੂਨਮ ਸਿੰਘ ਸਕੱਤਰ, ਗੁਰਿੰਦਰ ਸਿੰਘ ਸੋਨੀ ਸਾਬਕਾ ਕੌਂਸਲਰ, ਹਰਪ੍ਰੀਤ ਸਿੰਘ ਸੋਨੀ, ਗੁਰਪ੍ਰੀਤ ਸਿੰਘ, ਸੁਖਵਿੰਦਰ ਕੌਰ, ਕਮਲਜੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਬਣਾਏ ਗੁਰਜੀਤ ਗੀਟਾ ਵਲੋਂ ਹਾਈਕਮਾਨ ਦਾ ਧੰਨਵਾਦ <br/> ਅਗਲੀ ਖ਼ਬਰ ਸੰਚਿਤ ਸਿੰਗਲਾ ਬਣੇ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਦੇ ਨਵੇਂ ਪ੍ਰਧਾਨ
Ad Position 24