07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੋਹਲੋ ਮਾਜਰਾ ਖੇਤੀਬਾੜੀ ਸੇਵਾ ਸਭਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

Ad Position 21
No active advertisement
ਅਜੀਤ ਡੈਸਕ 05-05-2026
ਸੰਘੋਲ, 4 ਮਈ (ਗੁਰਨਾਮ ਸਿੰਘ ਚੀਨਾ)-ਦੀ ਪੋਹਲੋ ਮਾਜਰਾ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਦੀ ਚੋਣ ਸਭਾ ਦੇ ਸਕੱਤਰ ਅਵਤਾਰ ਸਿੰਘ ਦੀ ਦੇਖ-ਰੇਖ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਅਵਤਾਰ ਸਿੰਘ ਨੇ ਦੱਸਿਆ ਕਿ ਸਭਾ ਅਧੀਨ ਆਉਂਦੇ ਚਾਰ ਪਿੰਡ ਪੋਹਲੋ ਮਾਜਰਾ, ਪਨੈਚਾਂ, ਕਾਲੇਵਾਲ ਅਤੇ ਧਿਆਨੂੰ ਮਾਜਰਾ 'ਚੋਂ ਸਰਬਸੰਮਤੀ ਨਾਲ 11 ਮੈਂਬਰਾਂ ਦੀ ਚੋਣ ਕੀਤੀ ਗਈ | ਇਨ੍ਹਾਂ ਮੈਂਬਰਾਂ ਨੇ ਸਰਬਸੰਮਤੀ ਨਾਲ ਗੁਰਦਰਸ਼ਨ ਸਿੰਘ ਨੂੰ ਪ੍ਰਧਾਨ ਅਤੇ ਪਿੰਦਰਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ | ਇਸ ਤੋਂ ਇਲਾਵਾ ਬਹਾਦਰ ਸਿੰਘ, ਹਰਧੀਰ ਸਿੰਘ, ਜਗਦੀਸ਼ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਬਲਦੇਵ ਸਿੰਘ ਅਤੇ ਪ੍ਰੀਤਮ ਸਿੰਘ ਮੈਂਬਰ ਚੁਣੇ ਗਏ | ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵੀ ਸ਼ਮੂਲੀਅਤ ਕੀਤੀ ਤੇ ਨਵੀਂ ਚੁਣੀ ਗਈ ਪ੍ਰਬੰਧਕ ਕਮੇਟੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਜਸਵੀਰ ਸਿੰਘ ਨੰਬਰਦਾਰ, ਅਮਰਜੀਤ ਸਿੰਘ, ਜਸਪ੍ਰੀਤ ਸਿੰਘ, ਲਖਵੀਰ ਸਿੰਘ ਨੰਬਰਦਾਰ, 'ਆਪ' ਆਗੂ ਧਰਮਿੰਦਰ ਸਿੰਘ, ਜਸਵੀਰ ਸਿੰਘ ਸਰਪੰਚ ਕਾਲੇਵਾਲ, ਐਡਵੋਕੇਟ ਚਰਨਜੀਤ ਸਿੰਘ ਸਰਪੰਚ ਧਿਆਨੂੰ ਮਾਜਰਾ, ਹਰਿੰਦਰ ਸਿੰਘ ਸਰਪੰਚ ਲੁਹਾਰਮਾਜਰਾ ਅਤੇ ਮੋਹਨ ਸਿੰਘ ਪ੍ਰਧਾਨ ਬਾਠਾਂ ਖ਼ੁਰਦ ਸਹਿਕਾਰੀ ਸਭਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਗੈਸ ਸਿਲੰਡਰ ਦੀ ਕੀਮਤ 'ਚ ਵਾਧੇ ਵਿਰੁੱਧ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
Ad Position 24