ਸੰਘੋਲ, 4 ਮਈ (ਗੁਰਨਾਮ ਸਿੰਘ ਚੀਨਾ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਵਿਖੇ 19ਵੀਂ ਨੈਸ਼ਨਲ ਟੈਲੇਂਟ ਸਰਚ ਟੈਸਟ ਪ੍ਰੀਖਿਆ ਕਰਵਾਈ ਗਈ | ਜਿਸ ਦਾ ਮੁੱਖ ਉਦੇਸ਼ ਵਿਗਿਆਨ ਅਤੇ ਵਣਜ ਵਿਚ ਵਿਦਿਆਰਥੀਆਂ ਦੀ ਯੋਗਤਾ ਦੀ ਪਛਾਣ ਕਰਨਾ ਸੀ | ਇਸ ਵਿਚ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਕੁੱਲ 32 ਵਿਦਿਆਰਥੀਆਂ ਨੇ ਭਾਗ ਲਿਆ ਸੀ | ਇਸ ਪ੍ਰੀਖਿਆ ਦੇ ਨਤੀਜਿਆਂ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਜਸਵੰਤ ਕੌਰ ਨੇ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅੱਗੇ ਲਈ ਹੋਰ ਮਿਹਨਤ ਕਰਨ ਲਈ ਕਿਹਾ ਤੇ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ |