08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

2027 'ਚ ਪੰਜਾਬ ਅੰਦਰ ਵੀ ਭਾਜਪਾ ਵੱਡੇ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ- ਚੀਮਾ

Ad Position 21
No active advertisement
ਅਜੀਤ ਡੈਸਕ 05-05-2026
ਅਮਲੋਹ, 4 ਮਈ (ਕੇਵਲ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਦਫ਼ਤਰ ਅਮਲੋਹ ਵਿਖੇ ਪਾਰਟੀ ਦੀ ਪੱਛਮੀ ਬੰਗਾਲ, ਪੁਡੂਚੇਰੀ ਅਤੇ ਆਸਾਮ ਵਿਚ ਹੋਈ ਜਿੱਤ ਦੀ ਖ਼ੁਸ਼ੀ ਮਨਾਈ ਗਈ | ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਇਕੱਠੇ ਹੋ ਕੇ ਮਿਠਾਈ ਵੰਡ ਕੇ ਜਸ਼ਨ ਮਨਾਇਆ ਗਿਆ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਲੋਕਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ 'ਤੇ ਭਰੋਸਾ ਜਿਤਾਇਆ ਹੈ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿਚ ਲੋਕਾਂ ਨੇ ਮਮਤਾ ਬੈਨਰਜੀ ਦੀ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਭਾਜਪਾ ਨੂੰ ਸਮਰਥਨ ਦਿੱਤਾ ਹੈ | ਇਹ ਜਿੱਤ ਪਾਰਟੀ ਦੀਆਂ ਨੀਤੀਆਂ ਅਤੇ ਕਰਮਠ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ | ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਵੀ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖ਼ੁਸ਼ ਨਹੀਂ ਹਨ ਅਤੇ ਬਦਲਾਅ ਚਾਹੁੰਦੇ ਹਨ | ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ 2027 ਵਿਚ ਭਾਜਪਾ ਨੂੰ ਇਕ ਮੌਕਾ ਦੇ ਕੇ ਵਿਕਾਸ ਨੂੰ ਤਰਜੀਹ ਦਿਓ | ਇਸ ਮੌਕੇ 'ਤੇ ਰਾਕੇਸ਼ ਕੁਮਾਰ ਗੁਪਤਾ, ਵਿਨੋਦ ਮਿੱਤਲ, ਬੇਅੰਤ ਸਿੰਘ ਬੈਣਾ, ਸੁਖਵਿੰਦਰ ਸਿੰਘ ਸੁੱਖੀ, ਰਾਕੇਸ਼ ਕੁਮਾਰ ਬਬਲੀ, ਅਰਜਨ ਸਿੰਘ, ਜਸਵੀਰ ਸਿੰਘ ਨੂਰਪੁਰਾ, ਮਨਜੀਤ ਸਿੰਘ ਸਲਾਣਾ, ਐਡਵੋਕੇਟ ਮਯੰਕ ਸ਼ਰਮਾ, ਮਦਨ ਧੀਮਾਨ, ਸਤਨਾਮ ਸਿੰਘ, ਗੁਰਚਰਨ ਸਿੰਘ ਸ਼ਾਹਪੁਰ, ਜਸਵੰਤ ਸਿੰਘ, ਵਿਸ਼ਨੂੰ ਜਿੰਦਲ, ਕੁਨਾਲ ਗਰਗ, ਵਿਨੇ ਗਰਗ, ਨਵਜੀਤ ਅੱਤਰੀ, ਵਰਿੰਦਰ ਸਿੰਘ ਸੋਢੀ, ਗੁਰਸ਼ਰਨ ਸਿੰਘ ਅਤੇ ਰਾਜਨ ਕੱਕੜ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24