ਸੰਘੋਲ, 4 ਮਈ (ਪਰਮਵੀਰ ਸਿੰਘ ਧਨੋਆ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ ਦੀ ਪ੍ਰਧਾਨਗੀ ਹੇਠ ਰਾਣਵਾਂ ਵਿਖੇ ਵਰਕਰਾਂ ਨਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ, ਜਿਸ ਵਿਚ ਵੱਡੀ ਗਿਣਤੀ 'ਚ ਪਾਰਟੀ ਨਾਲ ਸਬੰਧਿਤ ਵਰਕਰਾਂ ਨੇ ਸ਼ਮੂਲੀਅਤ ਕੀਤੀ | ਜਾਣਕਾਰੀ ਸਾਂਝੀ ਕਰਦਿਆਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਗੱਗੜਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਰਾਜਸੀ ਮਾਮਲਿਆਂ ਦੇ ਪ੍ਰਮੁੱਖ ਮੈਂਬਰ ਧਰਮ ਸਿੰਘ ਕਲੌੜ, ਮਹਿੰਦਰ ਸਿੰਘ ਮਨੈਲੀ ਜਨਰਲ ਸਕੱਤਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਪ੍ਰੇਰਨਾ ਸਦਕਾ ਸੁਖਦੇਵ ਸਿੰਘ ਗੱਗੜਵਾਲ ਦੀ ਅਗਵਾਈ 'ਚ ਇਲਾਕੇ ਦੇ ਨੌਜਵਾਨ ਪਾਰਟੀ 'ਚ ਸ਼ਾਮਿਲ ਹੋਏ, ਜਿਨ੍ਹਾਂ 'ਚ ਪ੍ਰਗਟ ਸਿੰਘ ਭਾਂਬਰੀ ਨੂੰ ਸ਼ਹਿਰੀ ਪ੍ਰਧਾਨ, ਗੁਰਪ੍ਰੀਤ ਸਿੰਘ ਰੋਕੀ ਨੂੰ ਮੀਤ ਪ੍ਰਧਾਨ ਸ਼ਹਿਰੀ ਤੇ ਭੁਪਿੰਦਰ ਸਿੰਘ ਖਮਾਣੋਂ ਨੂੰ ਬਤੌਰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਸ਼ਿੰਗਾਰਾ ਸਿੰਘ ਬਡਲਾ ਨੇ ਦੱਸਿਆ ਕਿ 12 ਮਈ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਰਕਰਾਂ ਦੀ ਮੀਟਿੰਗ ਨੂੰ ਕੌਮੀ ਪ੍ਰਧਾਨ ਮਾਨ ਸੰਬੋਧਨ ਕਰਨਗੇ | ਜਿਸ ਵਿਚ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਵਰਕਰ ਅਤੇ ਲੋਕ ਸਭਾ ਹਲਕੇ ਦੇ ਆਮ ਲੋਕ ਸ਼ਮੂਲੀਅਤ ਕਰਨਗੇ | ਇਸ ਮੌਕੇ ਗੁਰਮੀਤ ਸਿੰਘ ਮਨੈਲਾ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਬਰਵਾਲੀ, ਲਵਪ੍ਰੀਤ ਸਿੰਘ ਲਵਲੀ, ਅਵਤਾਰ ਸਿੰਘ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਪਵਨਪ੍ਰੀਤ ਸਿੰਘ ਢੋਲੇਵਾਲ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਗੁਰਮੁੱਖ ਸਿੰਘ, ਮਨਦੀਪ ਸਿੰਘ, ਮੀਤ ਸਿੰਘ, ਸੁਰਿੰਦਰ ਸਿੰਘ ਸਿੱਧੂ, ਸੰਜੂ ਭਾਂਬਰੀ, ਕਰਮਜੀਤ ਸਿੰਘ, ਵਿੱਕੀ ਸਿੰਘ, ਭਿੰਦਾਂ ਨੰਗਲਾ ਅਤੇ ਸੰਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |