08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪ੍ਰਧਾਨ ਗੋਇਲ ਨੇ ਅਧਿਆਪਕਾਂ ਨੂੰ ਸਿੱਖਿਆ ਦੇ ਮੂਲ ਸਿਧਾਂਤਾਂ ਨਾਲ ਜੁੜੇ ਰਹਿਣ ਦੀ ਪੇ੍ਰਰਨਾ ਦਿੱਤੀ

Ad Position 21
No active advertisement
ਅਜੀਤ ਡੈਸਕ 05-05-2026
ਮੰਡੀ ਗੋਬਿੰਦਗੜ੍ਹ, 4 ਮਈ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਵੈੱਲਫੇਅਰ ਐਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਰਾਜ ਕੁਮਾਰ ਗੋਇਲ ਵਲੋਂ ਟਰੱਸਟ ਅਧੀਨ ਚੱਲ ਰਹੇ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਅਧਿਆਪਕ ਵਰਗ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪ੍ਰਧਾਨ ਗੋਇਲ ਨੇ ਅਧਿਆਪਕਾਂ ਨੂੰ ਸਿੱਖਿਆ ਦੇ ਮੂਲ ਸਿਧਾਂਤਾਂ ਨਾਲ ਜੁੜੇ ਰਹਿਣ ਦੀ ਪੇ੍ਰਰਨਾ ਦਿੱਤੀ | ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਪ੍ਰਤੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਦੀ ਸਹੁੰ ਚੁਕਵਾਈ, ਜਿਸ ਨਾਲ ਸਕੂਲ ਵਿਚ ਸਿੱਖਿਆ ਦਾ ਮਾਹੌਲ ਹੋਰ ਵੀ ਸ਼ੁੱਧ ਅਤੇ ਪ੍ਰੇਰਕ ਬਣੇਗਾ | ਉਨ੍ਹਾਂ ਸਕੂਲ ਵਿਚ ਬਿਤਾਏ 48 ਸਾਲਾਂ ਦੇ ਸ਼ਾਨਦਾਰ ਸਫ਼ਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਕੂਲ ਨੇ ਹਮੇਸ਼ਾ ਵਿੱਦਿਅਕ ਖੇਤਰ 'ਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ | ਉਨ੍ਹਾਂ ਹਾਲ ਹੀ ਵਿਚ ਦਸਵੀਂ ਜਮਾਤ ਦੇ ਪ੍ਰਾਪਤ ਸ਼ਾਨਦਾਰ ਨਤੀਜਿਆਂ ਲਈ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਜਜ਼ਬੇ ਤੇ ਲਗਨ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਅਧਿਆਪਕਾਂ ਨੂੰ ਮਹੱਤਵਪੂਰਨ ਸਹੁੰ ਵੀ ਚੁੱਕੀ ਗਈ ਕਿ ਹਰ ਵਿਦਿਆਰਥੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਲੋਕ ਗਾਇਕ ਦੇਤਵਾਲੀਆ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਕੀਤੀ ਵਰਕਰਾਂ ਨਾਲ ਮੀਟਿੰਗ
Ad Position 24