08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮਨੀਸ਼ ਨਿਊਆਂ ਨੂੰ 'ਆਪ' ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇੇ ਵਿੱਕੀ ਚਾਹਲ ਵਲੋਂ ਵਧਾਈ

Ad Position 21
No active advertisement
ਅਜੀਤ ਡੈਸਕ 05-05-2026
ਮੰਡੀ ਗੋਬਿੰਦਗੜ੍ਹ, 4 ਮਈ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਮਨੀਸ਼ ਨਿਊਆਂ ਨੂੰ 'ਆਪ' ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਆਪਣੇ ਸਾਥੀਆਂ ਸਮੇਤ ਮੁਬਾਰਕਬਾਦ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਵਰ੍ਹੇ ਨੂੰ ਵਿਕਾਸ ਵਰੇ੍ਹ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪ੍ਰਮੁੱਖ ਸੜਕਾਂ ਸਮੇਤ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ | 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਨਿਊਆਂ ਨੂੰ ਨੌਜਵਾਨ ਸ਼ਕਤੀ ਨੂੰ ਸੰਗਠਿਤ ਕਰਕੇ ਪਾਰਟੀ ਨਾਲ ਜੋੜਨ ਦੇ ਕਾਰਜ ਵਿਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਵਿੱਕੀ ਚਾਹਲ ਨੇ ਕਿਹਾ ਕਿ 'ਆਪ' ਦੀ ਸਰਕਾਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਰੋਜ਼ਾਨਾ ਹੀ ਪਾਰਟੀ ਦਾ ਹਿੱਸਾ ਬਣ ਰਹੇ ਹਨ ਜਿਸ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੂਜੀ ਵਾਰ ਆਪਣੀ ਸਰਕਾਰ ਬਣਾਏਗੀ ਜਿਸ ਵਿਚ ਨੌਜਵਾਨ ਸ਼ਕਤੀ ਦਾ ਅਹਿਮ ਰੋਲ ਰਹੇਗਾ | ਇਸ ਮੌਕੇ 'ਤੇ ਵਿਕਰਮ ਚੀਮਾ, ਬਲਾਕ ਪ੍ਰਧਾਨ ਦਲਜੀਤ ਵਿਰਕ, ਵਰੁਨ ਸ਼ਰਮਾ, ਲਖਵਿੰਦਰ ਸਿੰਘ ਮੁਗਲ ਮਾਜਰਾ, ਯਾਦਵਿੰਦਰ ਸਿੰਘ ਵਿਰਕ, ਐਡਵੋਕੇਟ ਗੁਰਪ੍ਰੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਧਿਆਤਮਿਕ ਕ੍ਰਾਂਤੀ ਨਾਲ ਸੰਸਾਰ ਨੂੰ ਜੋੜ ਰਹੇ ਹਨ ਸੰਤ ਰਾਮਪਾਲ-ਡਾ. ਨਵਜੋਤ ਕੌਰ ਸਿੱਧੂ ਅਗਲੀ ਖ਼ਬਰ ਪੱਛਮੀ ਬੰਗਾਲ, ਆਸਾਮ ਤੇ ਪੁਡੂਚੇਰੀ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾ ਵਰਕਰਾਂ ਨੇ ਵੰਡੇ ਲੱਡੂ
Ad Position 24