14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨੈਸ਼ਨਲ ਸਟੇਡੀਅਮ ਹੰਸਾਲੀ ਵਿਖੇ ਗੇਟ ਦਾ ਰੱਖਿਆ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 06-05-2026
ਫ਼ਤਹਿਗੜ੍ਹ ਸਾਹਿਬ, 5 ਮਈ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੈਸ਼ਨਲ ਸਟੇਡੀਅਮ ਹੰਸਾਲੀ ਵਿਖੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਸਟੇਡੀਅਮ ਦੇ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਦੇ ਲਈ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ | ਉਨਾਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ, ਉੱਥੇ ਹੀ ਮਾਨਸਿਕ ਤਣਾਅ ਤੋਂ ਵੀ ਰਾਹਤ ਦਿੰਦੀਆਂ ਹਨ | ਨੌਜਵਾਨ ਪੀੜੀ ਨੂੰ ਮੋਬਾਈਲਾਂ ਨੂੰ ਛੱਡ ਕੇ ਖੇਡ ਮੈਦਾਨਾਂ ਵੱਲ ਆਉਣ ਦੀ ਲੋੜ ਹੈ | ਉਨਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖ਼ੁਦ ਖੇਡ ਮੈਦਾਨਾਂ ਦੇ ਵਿਚ ਲੈ ਕੇ ਜਾਣ, ਜਿਸ ਦੇ ਨਾਲ ਉਨਾਂ ਦਾ ਖੇਡਾਂ ਦੇ ਪ੍ਰਤੀ ਪਿਆਰ ਵੱਧੇਗਾ ਅਤੇ ਉਹ ਸਮਾਜਿਕ ਕੁਰੀਤੀਆਂ ਤੋਂ ਬਚ ਸਕਣਗੇ | ਉਨਾਂ ਦੱਸਿਆ ਕਿ ਹਲਕਾ ਫ਼ਤਹਿਗੜ ਸਾਹਿਬ ਦੇ ਬਹੁਤ ਸਾਰੇ ਪਿੰਡਾਂ ਦੇ ਵਿਚ ਖੇਡ ਮੈਦਾਨ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਲਿਆਂਦਾ ਜਾ ਸਕੇ | ਜਿਸ ਲਈ ਪੰਜਾਬ ਸਰਕਾਰ ਵਲੋਂ ਚੰਗੀਆਂ ਖੇਡ ਕਿੱਟਾਂ ਅਤੇ ਚੰਗੇ ਕੋਚ ਵੀ ਮੁਹੱਈਆ ਕਰਵਾਏ ਜਾ ਰਹੇ ਹਨ | ਇਸ ਮੌਕੇ 'ਤੇ ਸਾਧੂ ਰਾਮ ਭੱਟਮਾਜਰਾ, ਅਵਤਾਰ ਸਿੰਘ, ਹਰਿੰਦਰ ਸਿੰਘ ਰੰਧਾਵਾ, ਸੁਰਿੰਦਰ ਸਿੰਘ, ਅਤਰ ਸਿੰਘ ਖੇੜਾ, ਗੁਰਦੇਵ ਸਿੰਘ, ਰਜਿੰਦਰ ਸਿੰਘ ਗਰੇਵਾਲ, ਮੈਨੇਜਰ ਮਹਿੰਦਰ ਸਿੰਘ, ਮੋਹਨ ਸਿੰਘ ਬਧੌਛੀ, ਤਨਵੀਰ ਸਿੰਘ, ਗੁਰਮੇਲ ਸਿੰਘ, ਮੋਹਨ ਸਿੰਘ ਡੰਘੇੜੀਆਂ, ਜਗਦੇਵ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ ਹੰਸਾਲੀ, ਪਿਆਰਾ ਸਿੰਘ ਸਰਪੰਚ, ਹਰਮਿੰਦਰ ਸਿੰਘ, ਕਰਮਜੀਤ ਸਿੰਘ, ਮਨਜੀਤ ਸਿੰਘ, ਸੁਰਜੀਤ ਇੰਦਰ ਸਿੰਘ, ਬਲਜੀਤ ਸਿੰਘ, ਗੁਰਮੀਤ ਸਿੰਘ ਅਤੇ ਗੁਰਨਾਮ ਸਿੰਘ ਖੇੜਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਫ਼ਤਹਿ 2027 ਤਹਿਤ 7 ਮਈ ਨੂੰ ਮੰਡੀ ਗੋਬਿੰਦਗੜ੍ਹ ਦੇ ਮਹਾਰਾਜਾ ਅਗਰਸੇਨ ਭਵਨ ਵਿਚ ਹੋਵੇਗਾ 'ਆਪ' ਯੂਥ ਮਿਲਣੀ ਸਮਾ... ਅਗਲੀ ਖ਼ਬਰ ਉ ੱਘੇ ਰਾਜ ਗੀਤਕਾਰ ਚੰਨ ਗੁਰਾਇਆ ਵਾਲੇ ਦਾ ਦਿਹਾਂਤ
Ad Position 24