14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮਿਸ਼ਨ ਫ਼ਤਹਿ 2027 ਤਹਿਤ 7 ਮਈ ਨੂੰ ਮੰਡੀ ਗੋਬਿੰਦਗੜ੍ਹ ਦੇ ਮਹਾਰਾਜਾ ਅਗਰਸੇਨ ਭਵਨ ਵਿਚ ਹੋਵੇਗਾ 'ਆਪ' ਯੂਥ ਮਿਲਣੀ ਸਮਾਗਮ-ਮਨੀਸ਼ ਨਿਊਆਂ, ਵਿੱਕੀ ਚਾਹਲ

Ad Position 21
No active advertisement
ਅਜੀਤ ਡੈਸਕ 06-05-2026
ਮੰਡੀ ਗੋਬਿੰਦਗੜ੍ਹ, 5 ਮਈ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਮਿਸ਼ਨ ਫ਼ਤਹਿ 2027 ਤਹਿਤ 7 ਮਈ ਨੂੰ ਮੰਡੀ ਗੋਬਿੰਦਗੜ੍ਹ ਦੇ ਮਹਾਰਾਜਾ ਅਗਰਸੇਨ ਭਵਨ ਵਿਚ ਕੀਤੇ ਜਾਣ ਵਾਲੇ ਯੂਥ ਮਿਲਣੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਨਿਊਆਂ ਅਤੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਦੁਆਰਾ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸਮਾਗਮ ਨੂੰ ਸਫਲ ਬਣਾਉਣ ਲਈ ਲਾਮਬੰਦ ਕੀਤਾ ਗਿਆ | ਇਸ ਮੌਕੇ ਵਿੱਕੀ ਚਾਹਲ ਨੇ ਕਿਹਾ ਕਿ 'ਆਪ' ਯੂਥ ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਮਨੀਸ਼ ਨਿਊਆਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਹੋਣ ਵਾਲੇ ਯੂਥ ਮਿਲਣੀ ਸਮਾਗਮ ਦੌਰਾਨ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੌਜਵਾਨਾਂ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ 'ਤੇ ਸ਼ਾਮਿਲ ਹੋਵੇਗੀ |
ਵਿੱਕੀ ਚਾਹਲ ਨੇ ਕਿਹਾ ਕਿ ਇਹ ਯੂਥ ਮਿਲਣੀ ਸਮਾਗਮ ਇਕੱਠ ਪੱਖੋਂ ਇਤਿਹਾਸ ਸਿਰਜੇਗਾ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ | ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਯੂਥ ਕੋਆਰਡੀਨੇਟਰ ਪਰਦੀਪ ਸਿੰਘ ਕੰਜਾਰੀ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕੋਆਰਡੀਨੇਟਰ ਦਿਲਪ੍ਰੀਤ ਸਿੰਘ ਭੱਟੀ ਅਤੇ ਹਲਕਾ ਬਸੀ ਪਠਾਣਾਂ ਦੇ ਕੋਆਰਡੀਨੇਟਰ ਗੁਰਜੋਤ ਸਿੰਘ ਗੁਰੀ ਸਮੇਤ ਜ਼ਿਲ੍ਹੇ ਦੀ ਸਮੁੱਚੀ ਯੂਥ ਲੀਡਰਸ਼ਿਪ ਯੂਥ ਮਿਲਣੀ ਸਮਾਗਮ ਨੂੰ ਸਫਲ ਬਣਾਉਣ ਲਈ ਮਿਹਨਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਯੂਥ ਲੀਡਰਸ਼ਿਪ ਵਲੋਂ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਇਹ ਤਿੰਨੋਂ ਸੀਟਾਂ ਵੱਡੇ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈਆਂ ਜਾਣਗੀਆਂ | ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਸ਼ਾਹਪੁਰ, ਮਨਦੀਪ ਸਿੰਘ, ਗੁਰਵਿੰਦਰ ਸਿੰਘ ਟਿੱਬੀ, ਵਰੁਣ ਸ਼ਰਮਾ, ਸੰਚਿਤ ਸਿੰਗਲਾ, ਜਗਪਿੰਦਰ ਸਿੰਘ ਅਤੇ ਤਰਨ ਬਧੌਛੀ ਤੋਂ ਇਲਾਵਾ ਹੋਰ ਯੂਥ ਆਗੂ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਗਾਂਜੇ ਸਮੇਤ ਕਾਬੂ ਕੀਤੇ ਦੋ ਵਿਅਕਤੀਆਂ ਨੂੰ ਅਦਾਲਤ ਨੇ ਸੁਣਾਈ ਕੈਦ ਅਗਲੀ ਖ਼ਬਰ ਨੈਸ਼ਨਲ ਸਟੇਡੀਅਮ ਹੰਸਾਲੀ ਵਿਖੇ ਗੇਟ ਦਾ ਰੱਖਿਆ ਨੀਂਹ ਪੱਥਰ
Ad Position 24