14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਗਾਂਜੇ ਸਮੇਤ ਕਾਬੂ ਕੀਤੇ ਦੋ ਵਿਅਕਤੀਆਂ ਨੂੰ ਅਦਾਲਤ ਨੇ ਸੁਣਾਈ ਕੈਦ

Ad Position 21
No active advertisement
ਅਜੀਤ ਡੈਸਕ 06-05-2026
ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਅਦਾਲਤ ਵਲੋਂ ਕਰੀਬ ਪੰਜ ਸਾਲ ਪਹਿਲਾਂ ਨਬੀਪੁਰ ਚੌਕੀ ਦੀ ਪੁਲਿਸ ਪਾਰਟੀ ਦੁਆਰਾ 21 ਕਿੱਲੋ ਗਾਂਜੇ ਸਮੇਤ ਕਾਬੂ ਕੀਤੇ ਗਏ ਚੰਡੀਗੜ੍ਹ ਦੇ ਦੋ ਨੌਜਵਾਨਾਂ ਨੂੰ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਏ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ 10 ਅਪ੍ਰੈਲ 2021 ਨੂੰ ਥਾਣਾ ਸਰਹਿੰਦ ਵਿਖੇ ਧਾਰਾ 20ਬੀ(ਸੀ)/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਵਾਏ ਗਏ ਮੁਕੱਦਮੇ ਵਿਚ ਸੂਰਜ ਸਿੰਘ (28) ਅਤੇ ਸੁਰਿੰਦਰ ਉਰਫ਼ ਸੋਨੂੰ (29) ਵਾਸੀਆਨ ਚੰਡੀਗੜ੍ਹ ਨੂੰ ਗਿ੍ਫ਼ਤਾਰ ਕਰਦੇ ਹੋਏ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਅੰਬਾਲਾ-ਸਰਹਿੰਦ ਜੀ.ਟੀ. ਰੋਡ 'ਤੇ ਪਿੰਡ ਜਲਵੇੜਾ ਨਜ਼ਦੀਕ ਚੈਕਿੰਗ ਕਰ ਰਹੀ ਨਬੀਪੁਰ ਚੌਕੀ ਦੀ ਪੁਲਿਸ ਨੇ ਰਾਜਪੁਰਾ ਵਲੋਂ ਆ ਰਹੀ ਹਾਂਡਾ ਸਿਟੀ ਕਾਰ, ਜਿਸ ਵਿਚ ਉਕਤ ਦੋਵੇਂ ਵਿਅਕਤੀ ਸਵਾਰ ਸਨ, ਨੂੰ ਚੈਕਿੰਗ ਲਈ ਰੋਕਿਆ | ਚੌਕੀ ਇੰਚਾਰਜ ਥਾਣੇਦਾਰ ਪਿ੍ੰਸਪ੍ਰੀਤ ਸਿੰਘ ਨੇ ਜਦੋਂ ਡੀ.ਐਸ.ਪੀ. ਮਨਜੀਤ ਸਿੰਘ ਦੀ ਹਾਜ਼ਰੀ ਵਿਚ ਉਕਤ ਵਿਅਕਤੀਆਂ ਦੇ ਕਬਜ਼ੇ ਵਾਲੀ ਕਾਰ ਦੀ ਤਲਾਸ਼ੀ ਲਈ ਤਾਂ ਕਾਰ 'ਚੋਂ 21 ਕਿੱਲੋ ਗਾਂਜਾ ਬਰਾਮਦ ਹੋਇਆ | ਮੁਕੱਦਮੇ ਦੀ ਸੁਣਵਾਈ ਪੂਰੀ ਹੋਣ 'ਤੇ ਫ਼ਤਹਿਗੜ੍ਹ ਸਾਹਿਬ ਦੀ ਸਪੈਸ਼ਲ ਅਦਾਲਤ ਨੇ ਸੂਰਜ ਸਿੰਘ ਅਤੇ ਸੁਰਿੰਦਰ ਉਰਫ਼ ਸੋਨੂੰ ਉਰਫ਼ ਲੱਕੀ ਨੂੰ ਮਾਮਲੇ ਵਿਚ ਧਾਰਾ 20ਬੀ (ਸੀ)/61/85 ਐਨ.ਡੀ.ਪੀ.ਐਸ.ਐਕਟ ਤਹਿਤ ਦੋਸ਼ੀ ਮੰਨਦੇ ਹੋਏ 10-10 ਸਾਲ ਕੈਦ ਬਾਮੁਸ਼ੱਕਤ ਅਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਵਕੀਲਾਂ ਨੇ ਅਦਾਲਤੀ ਕੰਮਕਾਜ ਠੱਪ ਕਰ ਕੇ ਕੀਤੀ ਹੜਤਾਲ ਅਗਲੀ ਖ਼ਬਰ ਮਿਸ਼ਨ ਫ਼ਤਹਿ 2027 ਤਹਿਤ 7 ਮਈ ਨੂੰ ਮੰਡੀ ਗੋਬਿੰਦਗੜ੍ਹ ਦੇ ਮਹਾਰਾਜਾ ਅਗਰਸੇਨ ਭਵਨ ਵਿਚ ਹੋਵੇਗਾ 'ਆਪ' ਯੂਥ ਮਿਲਣੀ ਸਮਾ...
Ad Position 24