14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡਾਕਟਰੀ ਕਰ ਰਹੀ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ ਤੋਂ ਬਾਅਦ ਸਹੁਰੇ ਪਰਿਵਾਰ 'ਤੇ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 06-05-2026
ਫ਼ਤਹਿਗੜ੍ਹ ਸਾਹਿਬ, 5 ਮਈ (ਮਨਪ੍ਰੀਤ ਸਿੰਘ)-ਬੀਤੇ ਦਿਨੀਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਕੁਆਟਰ 'ਚ ਭੇਦਭਰੇ ਹਾਲਾਤਾਂ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਵਾਲੀ ਡਾਕਟਰ ਲੜਕੀ ਦੇ ਪਰਿਵਾਰਕ ਮੈਂਬਰਾਂ ਦੁਆਰਾ ਅੱਜ ਲੜਕੀ ਦੇ ਸਹੁਰੇ ਪਰਿਵਾਰ 'ਤੇ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਲਈ ਕਾਰਵਾਈ ਕਰਵਾਉਣ ਤੋਂ ਬਾਅਦ ਲੜਕੀ ਦੀ ਮਿ੍ਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਗਿਆ | ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਕੌਰ ਪਤਨੀ ਲੇਟ ਰਜੇਸ਼ ਕੁਮਾਰ ਵਾਸੀ ਗੁਰੂ ਤੇਗ ਬਹਾਦਰ ਨਗਰ, ਸਿਵਲ ਲਾਇਨ ਬਠਿੰਡਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦੀ ਛੋਟੀ ਬੇਟੀ ਰਿਆ, ਜਿਸ ਦਾ ਵਿਆਹ ਕਰੀਬ 3 ਸਾਲ ਪਹਿਲਾਂ ਇਸ਼ਾਨ ਸਾਗਰ ਵਾਸੀ ਚੰਡੀਗੜ੍ਹ ਨਾਲ ਹੋਇਆ ਸੀ |
ਉਨ੍ਹਾਂ ਦੀ ਬੇਟੀ ਡਾਕਟਰ ਦੀ ਡਿਗਰੀ ਹਾਸਲ ਕਰਨ ਉਪਰੰਤ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਡੀ.ਐਨ.ਬੀ .ਗਾਇਨੀ ਦਾ ਕੋਰਸ ਕਰਦੀ ਸੀ, ਕਰੀਬ ਇਕ ਮਹੀਨੇ ਤੋਂ ਸਿਵਲ ਹਸਪਤਾਲ ਦੇ ਸਰਕਾਰੀ ਕੁਆਟਰ ਵਿਖੇ ਰਹਿ ਰਹੀ ਸੀ, ਜਿਸ ਨਾਲ ਅਕਸਰ ਫ਼ੋਨ 'ਤੇ ਉਨ੍ਹਾਂ ਦੀ ਗੱਲਬਾਤ ਹੁੰਦੀ ਰਹਿੰਦੀ ਸੀ | ਲੜਕੀ ਦੀ ਮਾਤਾ ਦੇ ਬਿਆਨਾਂ ਅਨੁਸਾਰ ਉਨ੍ਹਾਂ ਦੀ ਲੜਕੀ ਅਕਸਰ ਕਹਿੰਦੀ ਰਹਿੰਦੀ ਸੀ ਕਿ ਉਸ ਦੇ ਸਹੁਰੇ ਪਰਿਵਾਰ ਹਮ ਮਸ਼ਵਰਾ ਹੋ ਮੈਨੂੰ ਦਾਜ ਦਹੇਜ ਲਈ ਕਥਿਤ ਬਹੁਤ ਤੰਗ ਪੇ੍ਰਸ਼ਾਨ ਕਰਦੇ ਹਨ ਤੇ ਕੁੱਟਮਾਰ ਕਰਦੇ ਹਨ | ਮੈਂ ਆਪਣੇ ਸਹੁਰੇ ਪਰਿਵਾਰ ਤੋਂ ਦੁਖੀ ਹਾਂ ਤੇ ਮੈਂ ਕਥਿਤ ਖ਼ੁਦਕੁਸ਼ੀ ਕਰ ਲੈਣੀ ਹੈ | ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਨੇ ਰਿਆ ਦੇ ਵਿਆਹ 'ਚ ਹੈਸੀਅਤ ਤੋਂ ਵੱਧ ਦਾਜ ਦਹੇਜ ਦਿੱਤਾ ਸੀ ਤੇ ਉਹ ਕਈ ਵਾਰੀ ਆਪਣੇ ਰਿਸ਼ਤੇਦਾਰਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਵੀ ਗਈ ਸੀ ਕਿ ਉਹ ਉਸ ਦੀ ਕਥਿਤ ਕੁੱਟ ਮਾਰ ਨਾ ਕਰਨ | ਉਨ੍ਹਾਂ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਮੇਰੇ ਜਵਾਈ ਤੇ ਉਸ ਦੇ ਮਾਤਾ ਪਿਤਾ ਨੇ ਇਕ ਕਾਰ ਖ਼ਰੀਦਣ ਲਈ ਕਥਿਤ 4 ਲੱਖ ਰੁਪਏ ਦੀ ਮੰਗ ਕੀਤੀ ਤੇ ਦੂਸਰੀ ਵਾਰ ਫਿਰ ਨਵੀਂ ਕਾਰ ਖ਼ਰੀਦਣ ਲਈ ਪੈਸਿਆਂ ਦੀ ਮੰਗ ਕੀਤੀ, ਜਿਸ 'ਤੇ ਮੇਰੀ ਲੜਕੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗੀ, ਉਸ ਨੇ ਬੀਤੇ ਦਿਨੀਂ ਆਪਣੀ ਚੰੁਨੀ ਨਾਲ ਗੱਲ ਫਾਹਾ ਲੈ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ | ਜਿਸ ਦੀ ਸੂਚਨਾ ਉਨ੍ਹਾਂ ਨੂੰ ਸਿਵਲ ਹਸਪਤਾਲ ਦੇ ਕਰਮਚਾਰੀਆਂ ਦੁਆਰਾ ਦਿੱਤੀ ਗਈ | ਜਿਸ 'ਤੇ ਕਿ ਪੁਲਿਸ ਦੁਆਰਾ ਲੜਕੀ ਦੇ ਸਹੁਰੇ ਪਰਿਵਾਰ 'ਤੇ ਬਣਦੀ ਕਾਰਵਾਈ ਕਰ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਲਾਸ਼ ਨੂੰ ਪੋਸਟ ਮਾਰਟਮ ਉਪਰੰਤ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 622.27 ਕਰੋੜ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਵਕੀਲਾਂ ਨੇ ਅਦਾਲਤੀ ਕੰਮਕਾਜ ਠੱਪ ਕਰ ਕੇ ਕੀਤੀ ਹੜਤਾਲ
Ad Position 24