ਫ਼ਤਹਿਗੜ੍ਹ ਸਾਹਿਬ, 5 ਮਈ (ਰਾਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 2 ਲੱਖ 49 ਹਜ਼ਾਰ 622 ਮੀਟਿ੍ਕ ਟਨ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 2 ਲੱਖ 48 ਹਜ਼ਾਰ 880 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਜਿਸ ਦੇ ਇਵਜ਼ ਵਜੋਂ ਕਿਸਾਨਾਂ ਨੂੰ 622.27 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ | ਡੀ.ਸੀ ਨੇ ਦੱਸਿਆ ਕਿ ਖ਼ਰੀਦੀ ਗਈ ਕਣਕ 'ਚੋਂ ਪਨਗ੍ਰੇਨ ਵਲੋਂ 59191 ਮੀਟਿ੍ਕ ਟਨ, ਮਾਰਕਫੈੱਡ ਵਲੋਂ 66226 ਮੀਟਿ੍ਕ ਟਨ, ਪਨਸਪ ਵਲੋਂ 57393 ਮੀਟਿ੍ਕ ਟਨ, ਵੇਅਰ ਹਾਊਸ ਵਲੋਂ 37661 ਮੀਟਿ੍ਕ ਟਨ, ਐਫ.ਸੀ.ਆਈ. ਵਲੋਂ 22431 ਮੀਟਿ੍ਕ ਟਨ ਤੇ ਪ੍ਰਾਈਵੇਟ ਵਪਾਰੀਆਂ ਵਲੋਂ 6298 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਣਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ |