14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭਾਜਪਾ ਆਗੂਆਂ ਵਲੋਂ ਬਸੀ ਪਠਾਣਾਂ 'ਚ ਸਿਆਸੀ ਸਰਗਰਮੀਆਂ ਤੇਜ਼

Ad Position 21
No active advertisement
ਅਜੀਤ ਡੈਸਕ 06-05-2026
ਬਸੀ ਪਠਾਣਾਂ, 5 ਮਈ (ਪੱਤਰ ਪ੍ਰੇਰਕ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਟਿਕਟ ਦੀ ਦੌੜ ਵਿਚ ਸ਼ਾਮਿਲ ਆਗੂਆਂ ਨੇ ਰਿਜ਼ਰਵ ਵਿਧਾਨ ਸਭਾ ਸੀਟ ਬਸੀ ਪਠਾਣਾਂ ਦੇ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਬਸੀ ਪਠਾਣਾਂ ਵਿਖੇ ਰਾਜ ਜਤਿੰਦਰ ਸਿੰਘ ਬਿੱਟੂ ਦੇ ਦਫ਼ਤਰ ਦਾ ਉਦਘਾਟਨ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਵਲੋਂ ਕੀਤਾ ਗਿਆ | ਇਸ ਮੌਕੇ ਚੀਮਾ ਅਤੇ ਸਿਕੰਦਰ ਸਿੰਘ ਚੋਲਟੀ ਖੇੜੀ ਨੇ ਵਰਕਰਾਂ ਨੂੰ ਬੰਗਾਲ ਵਿਚ ਜਿੱਤ ਦੀ ਵਧਾਈ ਦੇਣ ਉਪਰੰਤ ਕਿਹਾ ਕਿ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਤੋਂ ਨਾਰਾਜ਼ ਲੋਕਾਂ ਤੱਕ ਪਹੁੰਚ ਬਣਾਉਣ ਲਈ ਵਰਕਰਾਂ ਵਲੋਂ ਘਰ-ਘਰ ਜਾ ਕੇ ਸੰਪਰਕ ਕੀਤਾ ਜਾ ਰਿਹਾ ਹੈ | ਰਾਜ ਜਤਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਲੋਕ ਭਾਜਪਾ 'ਤੇ ਭਰੋਸਾ ਜਿਤਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਦਫ਼ਤਰ ਵਿਚ ਬੈਠ ਕੇ ਉਹ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦਾ ਯਤਨ ਕਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਮੰਡਲ ਬਸੀ ਪਠਾਣਾਂ ਦੇ ਪ੍ਰਧਾਨ ਓਮ ਗੌਤਮ, ਐਡਵੋਕੇਟ ਅੰਕੁਸ਼ ਖੱਤਰੀ, ਜੋਨੀ ਧੀਮਾਨ, ਸੰਈਅਮ ਪਾਠਕ, ਸੋਹਣ ਲਾਲ ਮੈਨਰੋ, ਰਾਜੀਵ ਸ਼ਰਮਾ, ਕੁਲਦੀਪ ਪਾਠਕ, ਹਰਸ਼ ਗਰਗ, ਨੀਤੂ ਸ਼ਰਮਾ ਅਤੇ ਪੂਜਾ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਚ 'ਦਿ ਆਰਟ ਆਫ਼ ਫ਼ਿਲਮ ਮੇਕਿੰਗ, ਵਿਜ਼ਨ ਟੂ ਵਿਜ਼ੂਅਲਜ਼' ਵਿਸ਼ੇ 'ਤੇ ਵਰਕਸ਼ਾਪ ਅਗਲੀ ਖ਼ਬਰ ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 622.27 ਕਰੋੜ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ
Ad Position 24