ਫ਼ਤਹਿਗੜ੍ਹ ਸਾਹਿਬ, 5 ਮਈ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਮੇਟੀ ਦੇ ਪੱਦਉੱਨਤ ਹੋਏ ਨਵੇਂ ਅਕਾੳਾੂਟੈਂਟ ਤੇਜਿੰਦਰ ਸਿੰਘ ਸੋਨੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਉਨ੍ਹਾਂ ਕਿਹਾ ਕਿ ਸੋਨੀ ਨੇ ਹਮੇਸ਼ਾ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ, ਜਿਸ ਸਦਕਾ ਉਹ ਅੱਜ ਪਦਉੱਨਤ ਹੋ ਅਕਾੳਾੂਟੈਂਟ ਦੇ ਅਹੁਦੇ 'ਤੇ ਪਹੁੰਚੇ ਹਨ | ਚੇਅਰਮੈਨ ਢਿੱਲੋਂ ਨੇ ਕਿਹਾ ਕਿ ਉਹ ਅੱਗੇ ਤੋਂ ਵੀ ਉਨ੍ਹਾਂ ਤੋਂ ਪੂਰੀ ਆਸ ਰੱਖਦੇ ਹਨ ਕਿ ਉਹ ਵਿਭਾਗ ਦੀਆਂ ਹਦਾਇਤਾਂ 'ਤੇ ਪੂਰੀ ਤਰ੍ਹਾਂ ਖਰੇ ਉੱਤਰਨਗੇ | ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਅਤੇ ਸਕੱਤਰ ਪ੍ਰਭਜੋਤ ਸਿੰਘ ਨੇ ਵੀ ਸੋਨੀ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਮਾਰਕੀਟ ਕਮੇਟੀ ਦੇ ਮੰਡੀ ਸੁਪਰਵਾਈਜ਼ਰ ਗੁਰਦੀਪ ਸਿੰਘ, ਦਲਬੀਰ ਸਿੰਘ ਕਲਰਕ, ਗੁਰਵਿੰਦਰ ਸਿੰਘ ਗੁਰੀ, ਬੱਬੂਮਾਨ, ਮੰਡੀ ਸੁਪਰਵਾਈਜ਼ਰ ਤਰਲੋਚਨ ਸਿੰਘ ਅਤੇ ਸੇਵਾਦਾਰ ਗਗਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |