ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ (ਰਿਟਾ.) ਇੰਸਪੈਕਟਰ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਨਵੇਂ ਹਾਜ਼ਰ ਆਏ ਮੈਂਬਰ (ਰਿਟਾ.) ਇੰਸਪੈਕਟਰ ਗੁਰਮੀਤ ਸਿੰਘ, ਸਹਾਇਕ ਥਾਣੇਦਾਰ ਹਰਦਿਆਲ ਸਿੰਘ, ਸ਼ਾਨ ਚੰਦ ਦਾ ਸੰਸਥਾ ਵਲੋਂ ਸਵਾਗਤ ਕੀਤਾ ਗਿਆ | ਮੀਟਿੰਗ ਦੌਰਾਨ ਸੇਵਾ ਮੁਕਤ ਸਬ ਇੰਸਪੈਕਟਰ ਰਘਵੀਰ ਸਿੰਘ ਮਹਾਂਦੀਆ ਦੇ ਅਕਾਲ ਚਲਾਣੇ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕਲੀਅਰ ਮੈਡੀ ਹਸਪਤਾਲ ਮੋਹਾਲੀ ਤੋਂ ਡਾ. ਹਰਦੀਪ ਸਿੰਘ ਸਰਜਨ, ਡਾ. ਰਾਜਵੀਰ ਸਿੰਘ ਮੈਡੀਸਨ, ਮਨਦੀਪ ਸਿੰਘ ਕੋਹਲੀ ਤੇ ਡਾ. ਕੁਨਾਲ ਵਲੋਂ ਆਪਣੀ ਟੀਮ ਦੇ ਨਾਲ ਮੈਡੀਕਲ ਕੈਂਪ ਲਗਾ ਕੇ ਪੈਨਸ਼ਨਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਸਿਹਤ ਸਬੰਧੀ ਜਾਣਕਾਰੀ ਦਿੱਤੀ ਗਈ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਆਪਣੇ ਕਰਮਚਾਰੀਆਂ ਨੂੰ 60 ਫ਼ੀਸਦੀ ਦਿੱਤਾ ਜਾ ਰਿਹਾ ਹੈ, ਜਦੋਂਕਿ ਪੰਜਾਬ ਸਰਕਾਰ ਆਪਣੇ ਪੈਨਸ਼ਨਰਾਂ ਨੂੰ 42 ਫ਼ੀਸਦੀ ਦੇ ਰਹੀ ਹੈ | ਪੰਜਾਬ ਸਰਕਾਰ ਵਲੋਂ ਪਹਿਲੇ ਦਰਜੇ ਦੇ ਅਧਿਕਾਰੀਆਂ ਨੂੰ ਕੇਂਦਰ ਦੀ ਤਰਜ਼ 'ਤੇ ਡੀ.ਏ ਦਿੱਤਾ ਜਾ ਰਿਹਾ ਹੈ | ਇਸ ਤਰ੍ਹਾਂ ਸਰਕਾਰ ਕਲਾਸ 2, 3 ਅਤੇ ਕਲਾਸ 4 ਨਾਲ ਭੇਦਭਾਵ ਕਰ ਰਹੀ ਹੈ, ਜੋ ਅਤਿ ਨਿੰਦਣਯੋਗ ਹੈ | ਉਨ੍ਹਾਂ ਮੰਗ ਕੀਤੀ ਕਿ ਬਕਾਇਆ ਡੀ.ਏ ਤੁਰੰਤ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਛੇਵਾਂ ਪੇਅ-ਕਮਿਸ਼ਨ ਵੀ ਹੁਣ ਤੱਕ ਮੁਕੰਮਲ ਤੌਰ 'ਤੇ ਲਾਗੂ ਨਹੀਂ ਕੀਤਾ ਗਿਆ ਅਤੇ ਬਕਾਇਆ ਦੇਣ ਬਾਰੇ ਲਾਰਾ ਲੱਪਾ ਲਾਇਆ ਜਾ ਰਿਹਾ ਹੈ, ਜਿਸ ਕਰਕੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਅਣ ਐਲਾਨੀ ਵਿੱਤੀ ਐਮਰਜੈਂਸੀ ਹਟਾਈ ਜਾਵੇ, ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਸਾਢੇ ਪੰਜ ਸਾਲ ਦੇ ਬਕਾਏ ਅਜੇ ਵੀ ਨਹੀਂ ਮਿਲੇ | ਮੈਡੀਕਲ ਭੱਤਾ 2000/-ਰੁਪਏ ਕੀਤਾ ਜਾਵੇ ਜਾਂ ਕੈਸ਼ ਲੈਸ਼ ਸਕੀਮ ਲਾਗੂ ਕੀਤੀ ਜਾਵੇ | ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬੱਚਿਆਂ ਲਈ ਨਵੀਂ ਭਰਤੀ ਵਿਚ 5 ਫ਼ੀਸਦੀ ਰਾਖਵਾਂ ਕੋਟਾ ਰੱਖਿਆ ਜਾਵੇ | ਮੀਟਿੰਗ ਵਿਚ ਸੰਦੇਹਪਾਲ ਸਿੰਘ ਸੀਨੀਅਰ ਉਪ ਪ੍ਰਧਾਨ, ਗੁਰਮੀਤ ਸਿੰਘ ਜਨਰਲ ਸਕੱਤਰ, ਨਰਿੰਦਰ ਸਿੰਘ ਚੀਮਾ ਸੂਬਾ ਮੀਤ ਪ੍ਰਧਾਨ, ਜਗਦੀਸ਼ ਸਿੰਘ ਬਹੇੜ, ਕਰਨੈਲ ਸਿੰਘ ਭੱਟੋ, ਮਨਜੀਤ ਸਿੰਘ ਲਿਬੜਾ, ਅਸ਼ੋਕ ਕੁਮਾਰ ਸੰਘੋਲ, ਫ਼ਤਹਿ ਸਿੰਘ ਨੌਗਾਵਾਂ, ਸੁਰਜੀਤ ਸਿੰਘ ਮੜੌਲੀ, ਗੁਰਮੀਤ ਸਿੰਘ, ਬਲਬੀਰ ਸਿੰਘ ਜੱਲ੍ਹਾ, ਪਰਜਿੰਦਰ ਸਿੰਘ, ਨੇਤਰ ਸਿੰਘ ਖਨਿਆਣ, ਸੁਰਜੀਤ ਸਿੰਘ ਅਮਲੋਹ, ਮਹਿੰਦਰ ਸਿੰਘ, ਜੋਗਿੰਦਰ ਸਿੰਘ ਵਿਰਕ, ਬਲਵਿੰਦਰ ਸਿੰਘ, ਗੁਰਬਚਨ ਸਿੰਘ, ਭਾਗ ਸਿੰਘ, ਨਿਸ਼ਾਨ ਸਿੰਘ, ਜਗਤਾਰ ਸਿੰਘ, ਸਾਧੂ ਖ਼ਾਨ, ਬਲਜੀਤ ਸਿੰਘ ਫ਼ਿਰੋਜਪੁਰ, ਚੰਦ ਖ਼ਾਨ, ਨਿਰਮਲ ਕੁਮਾਰ, ਦਿਲਬਾਗ ਸਿੰਘ, ਗੁਰਨੇਕ ਸਿੰਘ, ਨਾਜਰਦੀਨ, ਰਣਧੀਰ ਸਿੰਘ ਅਮਲੋਹ, ਕਰਨੈਲ ਸਿੰਘ ਗੜੋਲੀਆ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ, ਧਰਮਪਾਲ ਸਿੰਘ, ਨਰਿੰਦਰ ਸਿੰਘ, ਮਲਕੀਤ ਸਿੰਘ, ਤੇਜਿੰਦਰ ਸਿੰਘ, ਬਹਾਦਰ ਸਿੰਘ, ਮੁਖ਼ਤਿਆਰ ਸਿੰਘ, ਪਿ੍ਤਪਾਲ ਸਿੰਘ, ਨਰਿੰਦਰ ਸਿੰਘ, ਪਰਮਜੀਤ ਸਿੰਘ, ਸੁਖਪਾਲ ਸਿੰਘ ਬਾਜਵਾ, ਜਸਵੀਰ ਸਿੰਘ, ਬਲਕਾਰ ਸਿੰਘ, ਹਰਵਿੰਦਰ ਸਿੰਘ, ਰਾਜਿੰਦਰ ਸਿੰਘ, ਹਿੰਮਤ ਸਿੰਘ ਖਮਾਣੋਂ, ਗੁਰਨਾਮ ਸਿੰਘ, ਜੋਗਿੰਦਰ ਸਿੰਘ, ਨਾਜ਼ਰ ਸਿੰਘ, ਪਾਲ ਸਿੰਘ ਨਾਲੀਨੀ, ਸੁਰਜੀਤ ਸਿੰਘ ਲਾਂਗਰੀ, ਸਿਕੰਦਰ ਸਿੰਘ ਅਤੇ ਮੇਜਰ ਸਿੰਘ ਮਾਣਕੀ ਵੀ ਹਾਜ਼ਰ ਸਨ |