ਮੰਡੀ ਗੋਬਿੰਦਗੜ੍ਹ, 5 ਮਈ (ਇਕਬਾਲਦੀਪ ਸੰਧੂ)-ਗੋਬਿੰਦਗੜ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਦਸੰਬਰ 2025 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ ਦੁਆਰਾ ਲਈ ਗਈ ਬੀ.ਸੀ.ਏ-ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਕਾਲਜ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਨੇ ਦੱਸਿਆ ਕਿ ਬੀ.ਸੀ.ਏ-ਪਹਿਲੇ ਸਮੈਸਟਰ 'ਚ ਭਾਵੀਨ ਧੀਮਾਨ ਨੇ 7.75 ਦੇ ਐਸ.ਜੀ.ਪੀ.ਏ. ਨਾਲ ਕਾਲਜ ਵਿਚ ਪਹਿਲਾ, ਸਹਿਜਲੀਨ ਕੌਰ ਨੇ 7.71 ਦੇ ਨਾਲ ਦੂਜਾ ਅਤੇ ਵੇਦਾਂਤ ਨੇ 7.29 ਦੇ ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਦੋ ਵਿਦਿਆਰਥੀਆਂ ਨੇ ਡਿਸਟਿੰਕਸ਼ਨ ਨਾਲ ਪ੍ਰੀਖਿਆ ਪਾਸ ਕੀਤੀ, ਜਦੋਂਕਿ ਕਲਾਸ ਦਾ ਸਮੁੱਚਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਪਿ੍ੰਸੀਪਲ ਡਾ. ਪਜਨੀ ਅਤੇ ਨਿਤਿਨ ਸੱਗਰ ਚੇਅਰਮੈਨ ਜੀ.ਪੀ.ਸੀ. ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਪ੍ਰਸੰਸਾ ਕੀਤੀ |