14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕਮਲਪ੍ਰੀਤ ਸਿੰਘ ਸ਼ਾਹੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 06-05-2026
ਖਮਾਣੋਂ, 5 ਮਈ (ਜੋਗਿੰਦਰ ਪਾਲ)-ਕਾਂਗਰਸ ਪਾਰਟੀ ਦੀ ਮੀਟਿੰਗ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਸਰਪ੍ਰਸਤੀ ਹੇਠ ਖਮਾਣੋਂ ਵਿਖੇ ਹੋਈ | ਇਸ ਮੌਕੇ ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਵਲੋਂ ਕਮਲਪ੍ਰੀਤ ਸਿੰਘ ਸ਼ਾਹੀ ਹਰਗਣਾ ਨੂੰ ਸੰਗਠਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਪੰਚਾਇਤੀ ਰਾਜ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ, ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਅਤੇ ਭਰਵੀਂ ਗਿਣਤੀ ਵਿਚ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿਚ ਇਹ ਜ਼ਿੰਮੇਵਾਰੀ ਸੌਂਪੀ ਗਈ | ਡਾ. ਢੋਲੇਵਾਲ ਨੇ ਸ਼ਾਹੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਮੀਦ ਜਿਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਨਾਲ ਲਾਗੂ ਕਰਨਗੇ | ਨਵਨਿਯੁਕਤ ਪ੍ਰਧਾਨ ਸ਼ਾਹੀ ਨੇ ਕਿਹਾ ਕਿ ਉਹ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਰਹਿਣਗੇ | ਇਸ ਮੌਕੇ ਡਾ. ਨਰੇਸ਼ ਚੌਹਾਨ, ਜਗਜੀਤ ਸਿੰਘ ਜੱਗੀ, ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਪੂਨਮ ਸਿੰਘ ਸੂਬਾ ਸੈਕਟਰੀ ਮਹਿਲਾ ਵਿੰਗ ਅਤੇ ਅਲੀ ਹੁਸੈਨ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਾਤ-ਪਾਤ ਦੀਆਂ ਦੀਵਾਰਾਂ ਢਾਹ ਕੇ ਏਕਤਾ ਦਾ ਸੰਦੇਸ਼ ਦੇ ਰਹੇ ਹਨ ਸੰਤ ਰਾਮਪਾਲ-ਕੈਪਟਨ ਸੰਧੂ ਅਗਲੀ ਖ਼ਬਰ ਜੀ.ਪੀ.ਸੀ. ਦੇ ਵਿਦਿਆਰਥੀਆਂ ਨੇ ਕਾਲਜ ਦਾ ਮਾਣ ਵਧਾਇਆ
Ad Position 24