14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 30 ਜੂਨ ਨੂੰ ਹੋਵੇਗਾ ਸ਼ਹੀਦੀ ਸਮਾਗਮ-ਲਾਲਕਾ

Ad Position 21
No active advertisement
ਅਜੀਤ ਡੈਸਕ 06-05-2026
ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਲੱਖੀ ਸ਼ਾਹ ਵਣਜਾਰਾ ਭਾਈ ਬਚਿੱਤਰ ਸਿੰਘ ਸੇਵਾ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਆਗਾਮੀ 30 ਜੂਨ ਨੂੰ ਸਰਾਏ ਵਣਜਾਰਾ ਵਿਖੇ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਮਲਕ ਚੰਦ ਲਾਲਕਾ ਨੇ ਦੱਸਿਆ ਕਿ ਇਹ ਸਮਾਗਮ ਸਰਾਏ ਵਣਜਾਰਾ ਸਥਿਤ ਲੱਖੀ ਸ਼ਾਹ ਵਣਜਾਰਾ ਦੀ ਪੁਰਾਣੀ ਇਮਾਰਤ ਵਿਖੇ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਵਿਸ਼ਵ ਵਣਜਾਰਾ ਬਿਰਾਦਰੀ ਨੂੰ ਅਪੀਲ ਕੀਤੀ ਕਿ ਉਹ ਮਹਾਨ ਸ਼ਖ਼ਸੀਅਤ ਦੇ ਸ਼ਹੀਦੀ ਸਮਾਗਮ ਵਿਚ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ | ਲਾਲਕਾ ਨੇ ਕਿਹਾ ਕਿ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਰਾਜਸੀ ਸ਼ਖ਼ਸੀਅਤਾਂ ਵੀ ਸ਼ਮੂਲੀਅਤ ਕਰਨਗੀਆਂ | ਇਸ ਮੌਕੇ 'ਤੇ ਖਜਾਨ ਦਾਸ ਵਣਜਾਰਾ, ਰਾਜੂ ਗਾਂਧੀ ਜਨਰਲ ਸਕੱਤਰ, ਭੁੱਨਾ ਪਲਾਟ ਸੇਵਾਦਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਖ਼ਰੀਦ ਦਿੱਤੀਆਂ ਹਦਾਇਤਾਂ ਅਨੁਸਾਰ ਹੀ ਕਰੇ-ਸਾਧੂ ਰਾਮ, ਨੰਬਰਦਾਰ ਭਿੰਦਾ ਅਗਲੀ ਖ਼ਬਰ ਜਾਤ-ਪਾਤ ਦੀਆਂ ਦੀਵਾਰਾਂ ਢਾਹ ਕੇ ਏਕਤਾ ਦਾ ਸੰਦੇਸ਼ ਦੇ ਰਹੇ ਹਨ ਸੰਤ ਰਾਮਪਾਲ-ਕੈਪਟਨ ਸੰਧੂ
Ad Position 24