14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਖ਼ਰੀਦ ਦਿੱਤੀਆਂ ਹਦਾਇਤਾਂ ਅਨੁਸਾਰ ਹੀ ਕਰੇ-ਸਾਧੂ ਰਾਮ, ਨੰਬਰਦਾਰ ਭਿੰਦਾ

Ad Position 21
No active advertisement
ਅਜੀਤ ਡੈਸਕ 06-05-2026
ਫ਼ਤਹਿਗੜ੍ਹ ਸਾਹਿਬ, 5 ਮਈ (ਮਨਪ੍ਰੀਤ ਸਿੰਘ)-ਪੰਜਾਬ ਦੀਆਂ ਮੰਡੀਆਂ 'ਚ ਕਿਸਾਨਾਂ ਦੀ ਕਣਕ ਦੀ ਖ਼ਰੀਦ ਸੂਬਾ ਸਰਕਾਰ ਤੇ ਫੂਡ ਸਪਲਾਈ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਹੀ ਕੀਤੀ ਜਾਵੇ, ਜਿਨ੍ਹਾਂ ਦੁਆਰਾ ਸਰਹਿੰਦ ਮੰਡੀ ਦੇ ਦੌਰੇ ਦੌਰਾਨ 13 ਮਈ ਤੱਕ ਕਣਕ ਦੀ ਖ਼ਰੀਦ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਹੁਣ ਏਜੰਸੀਆਂ ਦੁਆਰਾ ਕਣਕ ਦੀ ਖ਼ਰੀਦ ਲਗਪਗ ਬੰਦ ਕਰ ਦਿੱਤੀ ਗਈ ਹੈ, ਜਿਸ ਸਦਕਾ ਕਿਸਾਨਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਤੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਪਿਛਲੇ ਸੀਜ਼ਨਾਂ ਦੌਰਾਨ ਕਣਕ ਦੀ ਖ਼ਰੀਦ 30 ਮਈ ਤੱਕ ਕੀਤੀ ਜਾਂਦੀ ਸੀ, ਕਿਉਂਕਿ ਕਈ ਵਾਰੀ ਮੌਸਮ ਦੀ ਖ਼ਰਾਬੀ ਕਾਰਨ ਮੰਡੀਆਂ 'ਚ ਕਣਕ ਦੀ ਫ਼ਸਲ ਲੇਟ ਆਉਂਦੀ ਸੀ | ਇਸ ਵਾਰ ਵੀ ਮੌਸਮ ਦੀ ਖ਼ਰਾਬੀ ਕਾਰਨ ਕਣਕ ਦੀ ਵਢਾਈ ਕਾਫ਼ੀ ਪਛੜੀ ਹੈ ਤੇ ਲੋਕਾਂ ਦੁਆਰਾ ਕਣਕ ਦੀ ਨਾੜ ਵਗ਼ੈਰਾ ਨੂੰ ਪਹਿਲਾਂ ਸੰਭਾਲਿਆ ਗਿਆ ਹੈ | ਹੁਣ ਵੀ ਛੋਟੇ ਕਿਸਾਨ ਮੰਡੀਆਂ 'ਚ ਆਪਣੀ ਫ਼ਸਲ ਲਿਆ ਰਹੇ ਹਨ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਏਜੰਸੀਆਂ ਦੁਆਰਾ ਖ਼ਰੀਦੀ ਕਣਕ ਦੀ ਲਿਫ਼ਟਿੰਗ ਵੀ ਸੁਸਤੀ ਨਾਲ ਕੀਤੀ ਜਾ ਰਹੀ ਹੈ, ਜਿਸ ਵਿਚ ਵੀ ਤੇਜ਼ੀ ਲਿਆਂਦੀ ਜਾਵੇ | ਜ਼ਿਲ੍ਹਾ ਪ੍ਰਧਾਨ ਭੱਟਮਾਜਰਾ ਨੇ ਕਿਹਾ ਕਿ ਭਾਵੇਂ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਸੁਚੱਜੇ ਢੰਗਾਂ ਨਾਲ ਪੂਰਾ ਕੀਤਾ ਗਿਆ ਹੈ, ਪਰ ਆੜ੍ਹਤੀਆਂ ਦੀਆਂ ਕੁਝ ਸਮੱਸਿਆਵਾਂ ਅਜੇ ਵੀ ਬਾਕੀ ਹਨ, ਜਿਨ੍ਹਾਂ ਸਬੰਧੀ ਉਨ੍ਹਾਂ ਦੁਆਰਾ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਡਿਤ ਵਿਨੋਦ ਕੁਮਾਰ, ਜਸਵੰਤ ਰਾਏ, ਪੋਲਾ ਰਾਮ, ਬਹਾਦਰ ਸਿੰਘ, ਹੈਪੀ, ਗਗਨਪ੍ਰੀਤ ਸਿੰਘ, ਹਰਿੰਦਰ ਸਿੰਘ ਤੇ ਅਮਰਜੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਦੋਂ ਭਾਖੜਾ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦਾ ਹੱਕ ਖੋਹਿਆ ਉਦੋਂ ਮੁੱਖ ਮੰਤਰੀ ਰਾਸ਼ਟਰਪਤੀ ਨੂੰ ਕਿਉਂ ਨਹੀਂ ਮਿਲੇ-ਭੁ... ਅਗਲੀ ਖ਼ਬਰ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 30 ਜੂਨ ਨੂੰ ਹੋਵੇਗਾ ਸ਼ਹੀਦੀ ਸਮਾਗਮ-ਲਾਲਕਾ
Ad Position 24