14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜਦੋਂ ਭਾਖੜਾ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦਾ ਹੱਕ ਖੋਹਿਆ ਉਦੋਂ ਮੁੱਖ ਮੰਤਰੀ ਰਾਸ਼ਟਰਪਤੀ ਨੂੰ ਕਿਉਂ ਨਹੀਂ ਮਿਲੇ-ਭੁੱਟਾ

Ad Position 21
No active advertisement
ਅਜੀਤ ਡੈਸਕ 06-05-2026
ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਚੁੰਨੀ ਮਾਜਰਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਸਰਕਾਰ ਬਚਾਉਣ ਲਈ ਰਾਸ਼ਟਰਪਤੀ ਕੋਲ ਤਰਲੇ ਕੱਢ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਭਾਖੜਾ ਪ੍ਰਬੰਧਕੀ ਬੋਰਡ ਵਿਚ ਪੰਜਾਬ ਦੀ ਮੈਂਬਰੀ ਖ਼ਤਮ ਕਰਕੇ ਪੰਜਾਬ ਦੇ ਪਾਣੀਆਂ ਤੋਂ ਸੂਬੇ ਦਾ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਕੇਂਦਰ ਸਰਕਾਰ ਨੇ ਬੀ.ਐਸ.ਐਫ ਨੂੰ ਵੱਧ ਅਧਿਕਾਰ ਦੇ ਕੇ ਪੰਜਾਬ ਦੇ ਬਾਰਡਰ ਆਪਣੇ ਕਬਜ਼ੇ ਵਿਚ ਲੈਣੇ ਚਾਹੇ ਤਾਂ ਵੀ ਮੁੱਖ ਮੰਤਰੀ ਨੂੰ ਰਾਸ਼ਟਰਪਤੀ ਯਾਦ ਨਹੀਂ ਆਏ | ਪਰ ਜਦੋਂ ਭਾਜਪਾ ਨੇ 'ਆਪ' ਦੇ ਸੱਤ ਰਾਜ ਸਭਾ ਮੈਂਬਰ ਆਪਣੀ ਬੁੱਕਲ ਵਿਚ ਲੈ ਲਏ ਤਾਂ ਮੁੱਖ ਮੰਤਰੀ ਨੂੰ ਰਾਸ਼ਟਰਪਤੀ ਦੀ ਯਾਦ ਆਈ | ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦਾ ਵਪਾਰ ਗੁਜਰਾਤ ਤੋਂ ਦੁਬਈ ਦੇ ਰਸਤੇ ਹੋ ਕੇ ਹੁੰਦਾ ਹੈ, ਜਦੋਂਕਿ ਜੇਕਰ ਪੰਜਾਬ ਦੇ ਬਾਰਡਰ ਖੋਲ੍ਹ ਦਿੱਤੇ ਜਾਣ ਤਾਂ ਇਸ 'ਤੇ ਲੱਗਣ ਵਾਲਾ ਖਰਚਾ ਘੱਟ ਹੋਵੇਗਾ ਅਤੇ ਕਿਸਾਨ ਤੇ ਵਪਾਰੀਆਂ ਨੂੰ ਲਾਭ ਵੀ ਹੋਵੇਗਾ, ਪ੍ਰੰਤੂ ਮੁੱਖ ਮੰਤਰੀ ਨੇ ਉਸ ਵੇਲੇ ਵੀ ਰਾਸ਼ਟਰਪਤੀ ਕੋਲ ਆਪਣੀ ਗੱਲ ਨਹੀਂ ਰੱਖੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਹੱਕਾਂ ਦੀ ਕੋਈ ਪ੍ਰਵਾਹ ਨਹੀਂ, ਉਹ ਤਾਂ ਸਿਰਫ਼ ਆਪਣੇ ਅਕਾਵਾਂ ਨੂੰ ਖ਼ੁਸ਼ ਕਰਨ ਲਈ ਹੀ ਅਜਿਹੀਆਂ ਗਤੀਵਿਧੀਆਂ ਕਰ ਰਹੇ ਹਨ | ਇਸ ਮੌਕੇ 'ਤੇ ਗੁਰਪ੍ਰੀਤ ਸਿੰਘ ਚੁੰਨੀ ਮਾਜਰਾ, ਪੁਸ਼ਪਿੰਦਰ ਸਿੰਘ, ਕੁਲਵੀਰ ਕੌਰ, ਬਲਵੀਰ ਸਿੰਘ ਨੰਬਰਦਾਰ, ਦਵਿੰਦਰ ਸਿੰਘ ਪੰਚ, ਹਰਮਨਦੀਪ ਸਿੰਘ, ਬਲਵੰਤ ਸਿੰਘ, ਧਰਮ ਸਿੰਘ, ਹਰਮੇਲ ਸਿੰਘ, ਕਪੂਰ ਸਿੰਘ, ਬਲਦੇਵ ਸਿੰਘ, ਜਗਦੀਪ ਸਿੰਘ, ਰੋਹਿਤ, ਐਡਵੋਕੇਟ ਸੁਖਜੋਬਨ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਗੁਰਬਖਸ਼ ਸਿੰਘ, ਚਰਨਜੀਤ ਕੌਰ, ਸੁਰਿੰਦਰ ਕੌਰ, ਰੁਪਿੰਦਰ ਕੌਰ ਪੰਚ, ਸੁਖਵਿੰਦਰ ਕੌਰ, ਜੋਗਿੰਦਰ ਕੌਰ, ਵਿਦਿਆ, ਕਿਰਪਾਲ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ ਤੇ ਸੰਦੀਪ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਤੇ ਭਾਜਪਾ ਆਗੂ ਰਘਬੀਰ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਖ਼ਰੀਦ ਦਿੱਤੀਆਂ ਹਦਾਇਤਾਂ ਅਨੁਸਾਰ ਹੀ ਕਰੇ-ਸਾਧੂ ਰਾਮ, ਨੰਬਰਦਾਰ ਭਿੰਦਾ
Ad Position 24