14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਹਾਸਿਲ ਕੀਤਾ 10 ਲੱਖ ਰੁਪਏ ਦਾ ਸਾਲਾਨਾ ਪੈਕੇਜ

Ad Position 21
No active advertisement
ਅਜੀਤ ਡੈਸਕ 06-05-2026
ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ਪ੍ਰੋਡੈਸਕ ਆਈ.ਟੀ ਨੋਇਡਾ ਵਲੋਂ ਪਲੇਸਮੈਂਟ ਡਰਾਈਵ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਰਸਮੀ ਤੌਰ 'ਤੇ ਆਫ਼ਰ ਲੈਟਰ ਪ੍ਰਦਾਨ ਕੀਤੇ ਗਏ | ਸਮਾਰੋਹ ਦਾ ਖ਼ਾਸ ਆਕਰਸ਼ਨ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਵਲੋਂ 10 ਲੱਖ ਰੁਪਏ ਸਾਲਾਨਾ ਪੈਕੇਜ ਹਾਸਲ ਕਰਨਾ ਰਿਹਾ | ਇਸ ਪਲੇਸਮੈਂਟ ਡਰਾਈਵ ਦੌਰਾਨ ਕੰਪਿਊਟਰ ਸਾਇੰਸ ਵਿਭਾਗ ਦੇ 7 ਅਤੇ ਕਾਮਰਸ ਤੇ ਮੈਨੇਜਮੈਂਟ ਵਿਭਾਗ ਦੇ 2 ਵਿਦਿਆਰਥੀ ਚੁਣੇ ਗਏ | ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲੱਬਧੀਆਂ ਵਿਦਿਆਰਥੀਆਂ ਦੀ ਅਨੁਸ਼ਾਸਨ, ਪ੍ਰਤਿਭਾ ਅਤੇ ਯੋਗਤਾ ਨੂੰ ਦਰਸਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਭਵਿੱਖ-ਤਿਆਰ ਪੇਸ਼ੇਵਰ ਤਿਆਰ ਕਰਨ ਲਈ ਵਚਨਬੱਧ ਹੈ, ਜੋ ਗਿਆਨ ਨੂੰ ਨਵੀਨਤਾ, ਆਤਮਵਿਸ਼ਵਾਸ ਅਤੇ ਨੈਤਿਕ ਮੁੱਲਾਂ ਨਾਲ ਜੋੜਦੇ ਹਨ | ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਦੀ ਇੰਚਾਰਜ ਡਾ. ਕਮਲਜੀਤ ਕੌਰ ਨੇ ਵਿਦਿਆਰਥੀਆਂ ਦੀ ਸਫਲਤਾ 'ਤੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਨਤੀਜੇ ਨਿਯਮਿਤ ਟ੍ਰੇਨਿੰਗ ਸੈਸ਼ਨਾਂ, ਹੁਨਰ ਵਿਕਾਸ ਪ੍ਰੋਗਰਾਮਾਂ, ਮੌਕ ਇੰਟਰਵਿਊਜ਼, ਰਿਜ਼ਿਊਮ ਤਿਆਰੀ ਵਰਕਸ਼ਾਪਾਂ ਅਤੇ ਉਦਯੋਗ ਨਾਲ ਲਗਾਤਾਰ ਸੰਪਰਕ ਦਾ ਨਤੀਜਾ ਹਨ | ਉਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਪਲੇਸਮੈਂਟ ਸੈੱਲ ਭਵਿੱਖ ਵਿਚ ਵੀ ਹੋਰ ਵਧੀਆ ਮੌਕੇ ਉਪਲੱਬਧ ਕਰਵਾਉਣ ਲਈ ਸਮਰਪਿਤ ਰਹੇਗਾ | ਇਸ ਸਮਾਰੋਹ ਵਿਚ ਡਾ. ਸਰਪ੍ਰੀਤ ਸਿੰਘ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਕੰਚਨ ਰਾਣੀ ਮੁਖੀ ਕਾਮਰਸ ਤੇ ਮੈਨੇਜਮੈਂਟ ਵਿਭਾਗ ਅਤੇ ਡਾ. ਰਮਨਦੀਪ ਕੌਰ ਟ੍ਰੇਨਿੰਗ ਕੋਆਰਡੀਨੇਟਰ ਸਮੇਤ ਫੈਕਲਟੀ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਮਨਜੀਤ ਸ਼ਰਮਾ ਕੌਂਸਲ ਚੋਣਾਂ ਲਈ ਪਾਤੜਾਂ ਦੇ ਨਿਗਰਾਨ ਨਿਯੁਕਤ ਅਗਲੀ ਖ਼ਬਰ ਵਿਦਿਆਰਥੀਆਂ ਨੇ ਫ਼ਤਿਹ ਸਹੋਦਿਆ ਇੰਟਰ-ਸਕੂਲ ਸਲਾਦ ਮੇਕਿੰਗ ਮੁਕਾਬਲੇ 'ਚ ਦੂਜਾ ਸਥਾਨ ਕੀਤਾ ਪ੍ਰਾਪਤ
Ad Position 24