14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭਾਜਪਾ ਤੇ ਆਮ ਆਦਮੀ ਪਾਰਟੀ ਇਕੋ ਸਿੱਕੇ ਦੇ 2 ਪਹਿਲੂ-ਭੁੱਟਾ

Ad Position 21
No active advertisement
ਅਜੀਤ ਡੈਸਕ 06-05-2026
ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਆਦਮਪੁਰਾ ਮੁਹੱਲਾ ਸਰਹਿੰਦ ਵਿਖੇ ਐਸ.ਸੀ ਵਿੰਗ ਦੇ ਪ੍ਰਧਾਨ ਬਲਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਮੀਟਿੰਗ ਨੂੰ ਸੰਬੋਧਨ ਕੀਤਾ | ਇਸ ਮੌਕੇ ਭੁੱਟਾ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇਕੋ ਸਿੱਕੇ ਦੇ ਦੋ ਪਹਿਲੂ ਹਨ, ਜਿਨ੍ਹਾਂ ਦਾ ਇਕ ਹੀ ਅਜੰਡਾ ਦੇਸ਼ ਤੇ ਸੂਬੇ ਦੇ ਭੋਲੇ ਭਾਲੇ ਲੋਕਾਂ ਨੂੰ ਲੁੱਟਣਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿਚ 993 ਰੁਪਏ ਦਾ ਵਾਧਾ ਕਰਕੇ ਸਮੁੱਚੇ ਦੇਸ਼ ਵਾਸੀਆਂ 'ਤੇ ਵੱਡਾ ਬੋਝ ਪਾਇਆ ਹੈ | ਕਿਉਂਕਿ ਵਪਾਰਕ ਸਿਲੰਡਰਾਂ ਦੀ ਕੀਮਤ ਵਿਚ ਵਾਧਾ ਹੋਣ ਨਾਲ ਖਾਣ-ਪੀਣ ਵਾਲੀਆਂ ਵਸਤੂਆਂ ਦੀ ਕੀਮਤ ਵਿਚ ਵਾਧਾ ਹੋਣਾ ਸੁਭਾਵਿਕ ਹੈ, ਜਿਸ ਨਾਲ ਦੇਸ਼ ਦੇ ਹਰੇਕ ਨਾਗਰਿਕ ਦੀ ਜੇਬ 'ਤੇ ਵੱਡਾ ਅਸਰ ਪਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਚੰਗੇ ਭਵਿੱਖ ਲਈ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾ ਕੇ ਸਰਕਾਰ ਬਣਾਈ ਜਾਵੇ ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਮੀਟਿੰਗ ਦੌਰਾਨ ਇਲਾਕਾ ਵਾਸੀਆਂ ਵਲੋਂ ਬਲਜੀਤ ਸਿੰਘ ਭੁੱਟਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਮਨੀਸ਼ ਕੁਮਾਰ, ਮੰਗਤ ਕੁਮਾਰ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਕੌਰ, ਗੁਰਮੀਤ ਸਿੰਘ, ਜਸਵਿੰਦਰ ਪਾਲ ਸਿੰਘ, ਵਿਨੋਦ ਮਹਾਜਨ, ਨਰੇਸ਼ ਮਹਾਜਨ, ਗੁਰਜੀਤ ਸਿੰਘ, ਕਿਰਪਾਲ ਸਿੰਘ, ਵਿੱਕੀ, ਪਿ੍ੰਸ, ਰਾਹੁਲ ਵਰਮਾ, ਚੈਰੀ, ਭੋਲਾ, ਗੁਰਿੰਦਰ ਪਾਲ ਸਿੰਘ, ਐਡਵੋਕੇਟ ਪ੍ਰਦੀਪ ਕੁਮਾਰ, ਸੰਦੀਪ ਵਰਮਾ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਹਰਮਨਦੀਪ ਸਿੰਘ, ਸਵਰਨਜੀਤ ਸਿੰਘ ਸੋਨੂੰ, ਮਨਪ੍ਰੀਤ ਸਿੰਘ, ਮਨਜੀਤ ਸਿੰਘ ਮਾਨ, ਤਰਲੋਕ ਚੰਦ ਤੇ ਮਨੀਸ਼ ਬਾਤਿਸ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਵੱਖ-ਵੱਖ ਸੂਬਿਆਂ 'ਚ ਹੋਈ ਵੱਡੀ ਜਿੱਤ ਦੀ ਖ਼ੁੁਸ਼ੀ 'ਚ ਬੱਬੂ ਬਾਂਸਲ ਤੇ ਬਰਿੰਦਰ ਬਿੱਟੂ ਦੀ ਅਗਵਾਈ ਹੇਠ ਵੰਡੇ... ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਮਨਜੀਤ ਸ਼ਰਮਾ ਕੌਂਸਲ ਚੋਣਾਂ ਲਈ ਪਾਤੜਾਂ ਦੇ ਨਿਗਰਾਨ ਨਿਯੁਕਤ
Ad Position 24