ਅਮਲੋਹ, 6 ਮਈ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਅਮਲੋਹ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਪੰਜਾਬ ਵਰਕਿੰਗ ਕਮੇਟੀ ਮੈਂਬਰ ਗੁਰਮੀਤ ਸਿੰਘ ਰੁੜਕੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ | ਜਿਸ ਵਿਚ ਜ਼ਿਲਾ ਪ੍ਰਧਾਨ ਬਹਾਦਰ ਸਿੰਘ ਖੋਜੇਮਾਜਰਾ ਅਤੇ ਸੂਬਾ ਕਨਵੀਨਰ ਦਲਵੀਰ ਸਿੰਘ ਸਿੱਧੂ ਖ਼ਾਸ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਕਿਸਾਨਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ 'ਤੇ ਗੰਭੀਰ ਚਰਚਾ ਕੀਤੀ ਗਈ | ਇਸ ਮੌਕੇ ਸਹਿਮਤੀ ਨਾਲ ਰਾਜਿੰਦਰ ਸਿੰਘ ਟਿੱਬੀ ਨੂੰ ਬਲਾਕ ਅਮਲੋਹ ਦਾ ਪ੍ਰਧਾਨ ਚੁਣਿਆ ਗਿਆ, ਜਦਕਿ ਗੁਲਜ਼ਾਰ ਸਿੰਘ ਬੁੱਗਾ ਕਲਾਂ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਸ਼ਿੰਗਾਰਾ ਸਿੰਘ, ਜਸਵੰਤ ਸਿੰਘ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਨੇਤਰ ਸਿੰਘ ਰੁੜਕੀ, ਡਾ ਗੁਰਮੀਤ ਸਿੰਘ, ਗੁਰਪ੍ਰੀਤ ਟਿੱਬੀ, ਨੇਤਰ ਸਿੰਘ, ਕਾਕਾ, ਲੱਕੀ, ਜੱਗੀ ਆਦਿ ਮੌਜੂਦ ਸਨ |