ਫ਼ਤਹਿਗੜ੍ਹ ਸਾਹਿਬ, 6 ਮਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੁਆਰਾ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਜਿਸ ਦੀ ਲੜੀ ਤਹਿਤ ਪਿੰਡ ਜੱਲ੍ਹਾ ਵਿਖੇ ਤਕਰੀਬਨ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਵੈੱਲਨੈਸ ਸੈਂਟਰ ਦਾ ਨੀਂਹ ਪੱਥਰ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਰੱਖਿਆ ਗਿਆ | ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਇਸ ਹੈਲਥ ਸੈਂਟਰ ਦੇ ਬਣਨ ਨਾਲ ਇਲਾਕੇ ਦੇ ਆਸ ਪਾਸ ਦੇ ਪਿੰਡਾਂ ਨੂੰ ਵੱਡਾ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਦੋ ਮੰਜ਼ਿਲਾਂ ਇਮਾਰਤ ਬਣਨ ਵਾਲੇ ਇਸ ਸਿਹਤ ਸੈਂਟਰ ਵਿਚ ਲਿਫ਼ਟ ਦਾ ਖ਼ਾਸ ਪ੍ਰਬੰਧ ਹੋਵੇਗਾ ਤੇ ਇਸ 'ਚ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਹਰ ਸਮੇਂ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹੇਗੀ | ਵਿਧਾਇਕ ਰਾਏ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਸਿੱਖਿਆ ਦੇ ਨਾਲ-ਨਾਲ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹਨ, ਜਿਨ੍ਹਾਂ ਨੂੰ ਉਨ੍ਹਾਂ ਵਲੋਂ ਪੂਰਾ ਕੀਤਾ ਜਾ ਰਿਹਾ ਹੈ ਤੇ ਸੂਬੇ ਦੇ ਲੋਕਾਂ ਨੂੰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੇਣ ਸਦਕਾ ਵੀ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਵਰਬੀਰ ਸਿੰਘ ਰਾਏ, ਪ੍ਰਧਾਨ ਗੁਰਵੀਰ ਸਿੰਘ, ਸਰਪੰਚ ਪਰਮਜੀਤ ਕੌਰ, ਵਾਇਸ ਚੇਅਰਮੈਨ ਸਤਵੀਰ ਸਿੰਘ ਜੱਲ੍ਹਾ, ਮਦਨਜੀਤ ਸਿੰਘ, ਅਮਰਜੀਤ ਕੌਰ, ਗੁਰਜੰਟ ਸਿੰਘ, ਬਲਵੰਤ ਸਿੰਘ, ਜਤਿੰਦਰ ਕੌਰ ਤੇ ਪਰਮਜੀਤ ਕੌਰ (ਸਾਰੇ ਪੰਚ), 'ਆਪ' ਆਗੂ ਰੁਪਿੰਦਰ ਸਿੰਘ ਜੱਲ੍ਹਾ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਮੁਕੰਦ ਸਿੰਘ, ਗੁਰਦੀਪ ਸਿੰਘ, ਜਤਿੰਦਰ ਸਿੰਘ, ਗੁਰਦਰਸ਼ਨ ਸਿੰਘ, ਬੰਤ ਸਿੰਘ, ਹਰਜਿੰਦਰ ਸਿੰਘ, ਕਰਮ ਸਿੰਘ ਜੱਲ੍ਹਾ, ਬੀ.ਡੀ.ਓ ਦੀਪਸ਼ਿਖਾ, ਕੁਲਵਿੰਦਰ ਸਿੰਘ ਡੇਰਾ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਸਰਪੰਚ ਪਰਵਿੰਦਰ ਸਿੰਘ ਸੌਂਢਾ, ਸਰਪੰਚ ਬਲਜਿੰਦਰ ਸਿੰਘ, ਸਰਪੰਚ ਜਸਵੰਤ ਸਿੰਘ, ਸਰਪੰਚ ਐਡਵੋਕੇਟ ਨਰਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ, ਰਣਵੀਰ ਸਿੰਘ ਰਾਣਾ, ਕਰਮ ਸਿੰਘ, ਅਰਸ਼ਪ੍ਰੀਤ ਸਿੰਘ, ਸਾਬਕਾ ਸਰਪੰਚ ਪ੍ਰਕਾਸ਼ ਸਿੰਘ, ਬੇਅੰਤ ਕੁਮਾਰ ਰੋਸ਼ਾ, ਮਨਦੀਪ ਸਿੰਘ ਵਜ਼ੀਦ ਨਗਰ, ਜੇ.ਈ ਗਗਨਦੀਪ ਸਿੰਘ, ਸਕੱਤਰ ਖੁਸ਼ਵਿੰਦਰ ਸਿੰਘ, ਜੀ.ਆਰ.ਐਸ ਸਵਰਨ ਸਿੰਘ, ਹਰਪਾਲ ਸਿੰਘ, ਬਾਬਾ ਗੁਰਦੀਪ ਸਿੰਘ, ਹਾਕਮ ਸਿੰਘ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਪੀ.ਏ ਮਾਨਵ ਟਿਵਾਣਾ ਆਦਿ ਸਮੇਤ ਇਲਾਕਾ ਨਿਵਾਸੀ ਵੀ ਹਾਜ਼ਰ ਸਨ |