27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਿਸ਼ਵ ਯੂਨੀਵਰਸਿਟੀ ਵਲੋਂ ਸਾਬਕਾ ਵਿਦਿਆਰਥੀ ਸੰਵਾਦ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 08-05-2026
ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ ਸਾਹਿਬ ਦੇ ਸਮਾਜ ਸ਼ਾਸਤਰ ਵਿਭਾਗ ਵਲੋਂ ਸਾਬਕਾ ਵਿਦਿਆਰਥੀ ਸੰਵਾਦ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਵਿਚ ਸਾਬਕਾ ਵਿਦਿਆਰਥੀਆਂ ਅਤੇ ਮੌਜੂਦਾ ਵਿਦਿਆਰਥੀਆਂ ਨੂੰ ਅਕਾਦਮਿਕ ਵਿਚਾਰ-ਵਟਾਂਦਰੇ ਲਈ ਇਕ ਸਾਂਝਾ ਮੰਚ ਦਿੱਤਾ ਗਿਆ | ਇਸ ਸਮਾਗਮ ਵਿਚ 2023 ਬੈਚ ਦੇ ਸਾਬਕਾ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਵਿਭਾਗ ਨਾਲ ਜੁੜੇ ਆਪਣੇ ਅਨੁਭਵਾਂ, ਅਕਾਦਮਿਕ ਯਾਤਰਾ, ਉੱਚ ਸਿੱਖਿਆ ਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਚਾਰ ਸਾਂਝੇ ਕੀਤੇ | ਐਮ.ਏ. ਸਮਾਜ ਸ਼ਾਸਤਰ ਦੇ ਵਿਦਿਆਰਥੀਆਂ ਨੇ ਵੀ ਸਰਗਰਮ ਭਾਗੀਦਾਰੀ ਕਰਦਿਆਂ ਇਸ ਸੰਵਾਦ ਨੂੰ ਬਹੁਤ ਹੀ ਜਾਣਕਾਰੀ ਨਾਲ ਭਰਿਆ ਬਣਾਇਆ | ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਮੌਜੂਦਾ ਵਿਦਿਆਰਥੀਆਂ ਨੂੰ ਸਾਬਕਾ ਵਿਦਿਆਰਥੀਆਂ ਦੇ ਤਜਰਬਿਆਂ ਤੋਂ ਪੇ੍ਰਰਣਾ, ਰੁਜ਼ਗਾਰ ਸਬੰਧੀ ਅਗਵਾਈ ਅਤੇ ਵਿਹਾਰਕ ਜਾਣਕਾਰੀ ਹਾਸਲ ਕਰਨ ਦਾ ਮੌਕਾ ਦਿੰਦੇ ਹਨ, ਜਿਸ ਨਾਲ ਯੂਨੀਵਰਸਿਟੀ ਦਾ ਅਕਾਦਮਿਕ ਮਾਹੌਲ ਹੋਰ ਮਜ਼ਬੂਤ ਹੁੰਦਾ ਹੈ | ਇਹ ਪ੍ਰੋਗਰਾਮ ਡਾ. ਨਵ ਸ਼ਗਨ ਦੀਪ ਕੌਰ ਮੁਖੀ ਸਮਾਜ ਸ਼ਾਸਤਰ ਵਿਭਾਗ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਨਾਂ ਨੇ ਸਾਬਕਾ ਅਤੇ ਮੌਜੂਦਾ ਵਿਦਿਆਰਥੀਆਂ ਵਿਚਕਾਰ ਲਾਹੇਵੰਦ ਸੰਵਾਦ ਨੂੰ ਹੱਲਾਸ਼ੇਰੀ ਦਿੱਤੀ ਅਤੇ ਅਕਾਦਮਿਕ ਵਿਕਾਸ ਵਿਚ ਸਾਬਕਾ ਵਿਦਿਆਰਥੀਆਂ ਦੀ ਭੂਮਿਕਾ ਨੂੰ ਜ਼ਰੂਰੀ ਕਰਾਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਆਪਸੀ ਮਤਭੇਦ ਭੁਲਾ ਕੇ ਕਾਂਗਰਸ ਦੀ ਚੜ੍ਹਦੀ ਕਲਾ ਲਈ ਇਕੱਠੇ ਹੋਣ ਵਰਕਰ-ਰਣਦੀਪ ਸਿੰਘ ਨਾਭਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਚੋਲ਼ੇ ਪਾ ਅਤੇ ਆਪਣੇ ਆਪ ਨੂੰ ਜ਼ੰਜੀਰਾਂ ਵਿਚ ਜਕੜ ਕੇ ਕੀਤਾ ਰੋਸ ਪ੍ਰਦਰਸ਼ਨ-ਪੰਜੋਲੀ...
Ad Position 24