27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਰਕਾਰੀ ਮੁਲਾਜ਼ਮਾਂ ਦੀ ਪੈਨਸ਼ਨ ਨਾ ਦੇਣਾ ਉਨ੍ਹਾਂ ਨਾਲ ਵੱਡੀ ਬੇਇਨਸਾਫ਼ੀ-ਡਾ. ਚੌਹਾਨ

Ad Position 21
No active advertisement
ਅਜੀਤ ਡੈਸਕ 08-05-2026
ਖਮਾਣੋਂ, 7 ਮਈ (ਜੋਗਿੰਦਰ ਪਾਲ)-ਡਾ. ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ. ਅਤੇ ਕਾਂਗਰਸੀ ਆਗੂ ਨੇ ਪੰਜਾਬ ਦੇ ਲਗਪਗ 2.50 ਲੱਖ ਪੈਨਸ਼ਨਰਾਂ ਦੀ ਮਈ ਮਹੀਨੇ ਵਿਚ ਪੈਨਸ਼ਨ ਨਾ ਦੇਣ 'ਤੇ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਪੈਨਸ਼ਨ ਨਾ ਦੇਣਾ ਉਨ੍ਹਾਂ ਨਾਲ ਵੱਡੀ ਬੇਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫ਼ੈਸਲੇ ਮੁਤਾਬਿਕ ਮੁਲਾਜ਼ਮਾਂ ਦਾ ਡੀ.ਏ. 30 ਜੂਨ ਤੱਕ ਦੇਣ ਦਾ ਆਦੇਸ਼ ਹੋਇਆ ਹੈ ਅਤੇ ਹੁਣ ਤੱਕ ਸਰਕਾਰ ਤਕਰੀਬਨ 14 ਹਜ਼ਾਰ ਕਰੋੜ ਦਾ ਡੀ.ਏ. ਕਲੀਅਰ ਕਰ ਚੁੱਕੀ ਹੈ | ਪੰਜਾਬ ਵਿਚ ਤਕਰੀਬਨ 35 ਹਜ਼ਾਰ ਪੈਨਸ਼ਨਰ ਪਿਛਲੇ 10 ਸਾਲਾਂ ਤੋਂ ਆਪਣੇ ਡੀ.ਏ. ਦੀ ਉਡੀਕ ਵਿਚ ਬਿਨਾਂ ਮਿਲੇ ਆਪਣੀ ਜਾਨ ਗਵਾ ਚੁੱਕੇ ਹਨ | ਡਾ. ਨਰੇਸ਼ ਚੌਹਾਨ ਨੇ ਕਿਹਾ ਕਿ ਸਰਕਾਰ ਆਪਣੀ ਇਸ਼ਤਿਹਾਰਬਾਜ਼ੀਆਂ 'ਤੇ ਪੰਜਾਬ ਦਾ ਪੈਸਾ ਬਰਬਾਦ ਕਰ ਰਹੀ ਹੈ ਇਸ ਲਈ ਇਸ ਵਾਰ ਮੁਲਾਜ਼ਮਾਂ ਨੇ ਆਪਣਾ ਮਨ ਬਣਾ ਲਿਆ ਹੈ ਕਿ ਉਹ ਸਰਕਾਰ ਦੇ ਕਰਮਚਾਰੀ ਵਿਰੋਧੀ ਰਵੱਈਏ ਦਾ ਜਵਾਬ ਦਿੰਦੇ ਹੋਏ 'ਆਪ' ਸਰਕਾਰ ਨੂੰ 2027 ਦੀਆਂ ਚੋਣਾਂ ਵਿਚ ਚਲਦਾ ਕਰ ਦੇਣਗੇ | ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਦੀ ਪੈਨਸ਼ਨ ਬੈਂਕ ਖਾਤਿਆਂ ਵਿਚ ਪਾਈ ਜਾਵੇ ਤਾਂ ਜੋ ਪੈਨਸ਼ਨਰ ਆਪਣੇ ਰੋਜ਼ਮਰਾ ਦੀ ਜ਼ਿੰਦਗੀ ਚੰਗੀ ਤਰ੍ਹਾਂ ਬਤੀਤ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਪੱਤਰਕਾਰ ਰਾਜੇਸ਼ ਸ਼ਰਮਾ ਨਾਲ ਦੁੱਖ ਕੀਤਾ ਸਾਂਝਾ ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ 'ਆਪ' ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਗਿਆ-ਕੈਬਨਿਟ ਮੰਤਰੀ ਸੌਂਦ
Ad Position 24