28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੁਰਦੁਆਰਾ ਸਾਹਿਬ ਰਾਣਵਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 08-05-2026
ਖਮਾਣੋਂ, 7 ਮਈ (ਮਨਮੋਹਣ ਸਿੰਘ ਕਲੇਰ)-ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾਤਿਸ਼ਾਹੀ ਛੇਵੀਂ ਅਤੇ ਪਾਤਿਸ਼ਾਹੀ ਦਸਵੀਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਸਾਲਾਨਾ ਜੋੜ ਮੇਲਾ 22 ਵੈਸਾਖ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਪੰਥ ਦੇ ਵਿਦਵਾਨ ਗਿਆਨੀ ਗੁਰਮਿੰਦਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਭਾਈ ਗੁਰਦੇਵ ਸਿੰਘ ਕੋਮਲ, ਭਾਈ ਵੀਰ ਸਿੰਘ ਵੀਰ, ਕਵੀ ਸਵਰਨ ਸਿੰਘ ਭੱਟੀ ਨੇ ਗੁਰਮਤ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ ਦੌਰਾਨ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਗੁਰਚਰਨ ਸਿੰਘ ਕੋਟਾਂ ਮੈਨੇਜਰ ਵਲੋਂ ਕੀਤਾ ਗਿਆ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ, ਸੁਖਦੇਵ ਸਿੰਘ ਮੈਨੇਜਰ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ, ਜਰਨੈਲ ਸਿੰਘ ਮਾਜਰੀ, ਗੁਰਮੀਤ ਸਿੰਘ ਅਕਾਊਾਟੈਂਟ, ਕਸ਼ਮੀਰਾ ਸਿੰਘ ਰਾਣਵਾਂ, ਭਗਤ ਸਿੰਘ ਰਾਣਵਾਂ, ਦਲਵੀਰ ਸਿੰਘ, ਸਰਬਜੀਤ ਸਿੰਘ, ਭਿੰਦਰ ਸਿੰਘ, ਅਵਤਾਰ ਸਿੰਘ ਤਾਰੀ, ਕਰਮਜੀਤ ਸਿੰਘ ਖਮਾਣੋਂ, ਡਾ. ਦਿਵਯਾਕਿਰਨ, ਤਰਲੋਚਨ ਸਿੰਘ ਨੰਬਰਦਾਰ, ਮਲਕੀਤ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਮਾਰੂ ਨੀਤੀਆਂ ਦਾ 'ਆਪ' ਸਰਕਾਰ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ-ਹਰੀ ਸਿੰਘ ਟੌਹੜਾ ਅਗਲੀ ਖ਼ਬਰ ਘੱਟ ਗਿਣਤੀ ਤੇ ਦਲਿਤ ਦਲ ਦੀ ਅਹਿਮ ਮੀਟਿੰਗ 9 ਨੂੰ
Ad Position 24