30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਰਦਮਸ਼ੁਮਾਰੀ ਲਈ ਤਿੰਨ ਰੋਜ਼ਾ ਟਰੇਨਿੰਗ ਸਫਲਤਾਪੂਰਵਕ ਸੰਪੰਨ

Ad Position 21
No active advertisement
ਅਜੀਤ ਡੈਸਕ 09-05-2026
ਬਸੀ ਪਠਾਣਾਂ, 8 ਮਈ (ਪੱਤਰ ਪ੍ਰੇਰਕ)-ਮਰਦਮਸ਼ੁਮਾਰੀ 2027 ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਬਲਾਕਾਂ ਅੰਦਰ ਤਿਆਰੀਆਂ ਦਾ ਅਮਲ ਜਾਰੀ ਹੈ | ਬਲਾਕ ਬਸੀ ਪਠਾਣਾਂ ਵਿਖੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਮਕਾਨ ਸੂਚੀਕਰਨ ਤੇ ਮਕਾਨਾਂ ਦੀ ਗਿਣਤੀ ਸੰਬੰਧੀ ਤਿੰਨ ਰੋਜ਼ਾ ਟਰੇਨਿੰਗ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾਂ ਵਿਖੇ ਆਯੋਜਿਤ ਕੀਤੀ ਗਈ | ਇਸ ਟਰੇਨਿੰਗ ਵਿਚ ਜਨਗਣਨਾ ਦੇ ਪਹਿਲੇ ਪੜਾਅ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਅਤੇ ਸਵੈ ਜਨਗਣਨਾ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ ਲਈ ਫ਼ੀਲਡ ਟਰੇਨਰ ਗੁਰਦਮਨਪ੍ਰੀਤ ਕੌਰ ਤੇ ਅਵਤਾਰ ਸਿੰਘ ਵਲੋਂ ਮਰਦਮਸ਼ੁਮਾਰੀ ਦੇ ਹਰੇਕ ਪਹਿਲੂ ਮਕਾਨ ਸੂਚੀਕਰਣ ਦੇ ਤਰੀਕਿਆਂ, ਮਕਾਨਾਂ ਦੀ ਸਹੀ ਪਛਾਣ, ਪਰਿਵਾਰਕ ਇਕਾਈਆਂ ਦੀ ਗਿਣਤੀ, ਡਾਟਾ ਇਕੱਠਾ ਕਰਨ ਦੀ ਵਿਧੀ ਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪਸ਼ਟ ਅਤੇ ਆਸਾਨ ਢੰਗ ਰਾਹੀਂ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਨਗਰ ਕੌਂਸਲ ਦੇ ਕਾਰਜਕਾਰੀ ਅਫ਼ਸਰ ਜਸਵੀਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੇ ਟੀਮ ਮੈਂਬਰ ਮਨਜੀਤ ਸਿੰਘ, ਰਵੀ ਸ਼ਰਮਾ ਅਤੇ ਜਗਦੀਪ ਕੌਰ ਨੇ ਦੱਸਿਆ ਕਿ ਜਨਗਣਨਾ ਸੰਬੰਧੀ ਕੰਮ ਲਈ ਬੈਚ ਨੰ. 30414 ਅਧਨ ਗਿਣਤੀਕਾਰਾਂ ਅਤੇ ਸੁਪਰਵਾਈਜ਼ਰ ਦੀ ਟਰੇਨਿੰਗ ਆਯੋਜਿਤ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ 'ਚ ਵੀ ਮਿਲ ਰਹੀਆਂ ਹਨ, ਜੱਚਾ-ਬੱਚਾ ਸਿਹਤ ਸੇਵਾਵਾਂ-ਸਿਵਲ ਸਰਜਨ <br/> ਅਗਲੀ ਖ਼ਬਰ ਬੇਲੋੜੀਆਂ ਡਿਊਟੀਆਂ ਕਾਰਨ ਅਧਿਆਪਕ ਹੋ ਰਹੇ ਨੇ ਮਾਨਸਿਕ ਪ੍ਰੇਸ਼ਾਨ-ਜੀ. ਟੀ. ਯੂ.
Ad Position 24