30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੇਂਟ ਫ਼ਰੀਦ ਪਬਲਿਕ ਸਕੂਲ, ਮੰਡੀ ਗੋਬਿੰਦਗੜ੍ਹ ਇੰਟਰ-ਸਕੂਲ ਫ਼ਤਹਿ ਸਹੋਦਿਆ ਸਟੋਰੀ ਟੈਲਿੰਗ ਪ੍ਰਤੀਯੋਗਤਾ

Ad Position 21
No active advertisement
ਸੇਂਟ ਫ਼ਰੀਦ ਪਬਲਿਕ ਸਕੂਲ ਵਿਚ ਇੰਟਰ-ਸਕੂਲ ਫ਼ਤਹਿ ਸਹੋਦਿਆ ਸਟੋਰੀ ਟੈਲਿੰਗ ਪ੍ਰਤੀਯੋਗਤਾ ਵਿਚ ਜੇਤੂ ਵਿਦਿਆਰਥੀ ਆਪਣੇ ਇਨਾਮਾਂ ਦੇ ਨਾਲ | ਅਜੀਤ ਤਸਵੀਰ <br/> 10-05-2026
ਮੰਡੀ ਗੋਬਿੰਦਗੜ੍ਹ, 9 ਮਈ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਚ ਇੰਟਰ-ਸਕੂਲ ਫ਼ਤਿਹ ਸਹੋਦਿਆ ਸਟੋਰੀ ਟੈਲਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਇਸ ਪ੍ਰਤੀਯੋਗਤਾ 'ਚ ਵਿਦਿਆਰਥੀਆਂ ਦੀ ਕਲਪਨਾ ਸ਼ਕਤੀ ਅਤੇ ਉਨ੍ਹਾਂ ਦੀ ਕਲਾ ਦਾ ਪ੍ਰਦਰਸ਼ਨ ਵੇਖਣ ਨੂੰ ਮਿਲਿਆ | ਇਸ ਪ੍ਰਤੀਯੋਗਤਾ ਵਿਚ ਵੱਖ-ਵੱਖ ਸਕੂਲਾਂ ਦੀਆਂ ਕੁੱਲ 14 ਟੀਮਾਂ ਨੇ ਉਤਸ਼ਾਹ ਪੂਰਵਕ ਭਾਗ ਲਿਆ ਅਤੇ ਆਪਣੀ ਕਹਾਣੀ ਸੁਣਾਉਣ ਦੀ ਕਲਾ, ਆਤਮ-ਵਿਸ਼ਵਾਸ, ਰਚਨਾਤਮਿਕ ਸੋਚ ਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪ੍ਰਤੀਯੋਗਤਾ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਦਿੱਤੇ ਗਏ ਚਿੱਤਰਾਂ ਦੇ ਅਧਾਰ 'ਤੇ ਕਹਾਣੀਆਂ ਦੀ ਸਿਰਜਣਾ ਕੀਤੀ | ਪ੍ਰੋਗਰਾਮ ਵਿਚ 'ਦ ਕਾਟਨ ਅਲਮਿਰਾਹ ਦੇ ਸੰਚਾਲਿਕਾ ਜਸਪ੍ਰੀਤ ਕੌਰ ਅਤੇ ਸਫਲ ਉਦਮੀ ਤੇ ਹਾਊਸ ਆਫ਼ ਉਰੰਗ ਦੇ ਸੰਚਾਲਿਕਾ ਨਿਤਾਸ਼ਾ ਸਿੱਧੂ ਨੇ ਬਤੌਰ ਜੱਜ ਦੀ ਭੂਮਿਕਾ ਨਿਭਾਈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਪ੍ਰਤਿਭਾ ਦੀ ਪ੍ਰਸ਼ੰਸਾ ਕਰਕੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਇਨ੍ਹਾਂ ਮੁਕਾਬਲਿਆਂ ਵਿਚ ਸੇਂਟ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀਨੀਅਰ ਸੈਕੰਡਰੀ ਵਰਗ ਵਿਚ ਪਹਿਲਾ, ਜਦੋਂ ਕਿ ਸੈਕੰਡਰੀ ਵਰਗ ਵਿਚ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਪਿ੍ੰਸੀਪਲ ਡਾ: ਅੰਮਿ੍ਤਾ ਸਿੰਘ ਨੇ ਆਪਣੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਲਗਾਤਾਰ ਮਿਹਨਤ ਆਤਮ ਵਿਸ਼ਵਾਸ ਅਤੇ ਰਚਨਾਤਮਿਕ ਸੋਚ ਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਾਰੇ ਵਿਦਿਆਰਥੀਆਂ, ਜੇਤੂਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮਿਲਕਫੈੱਡ ਮੈਨੇਜਮੈਂਟ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਵੇਰਕਾ ਆਊਟ ਸੋਰਸ ਮੁਲਾਜ਼ਮਾਂ ਨੇ ਖੋਲਿ੍ਹਆ ਮੋਰਚਾ ਅਗਲੀ ਖ਼ਬਰ ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ
Ad Position 24