ਅਮਲੋਹ, 9 ਮਈ (ਕੇਵਲ ਸਿੰਘ)-ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਮਾਂ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ | ਵਿਦਿਆਰਥੀਆਂ ਵਲੋਂ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਕਵਿਤਾਵਾਂ, ਗੀਤ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ | ਛੋਟੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਮਾਂ ਵਿਸ਼ੇ 'ਤੇ ਭਾਸ਼ਣਾਂ ਨੇ ਸਾਰਿਆਂ ਦਾ ਮਨ ਮੋਹ ਲਿਆ | ਸਕੂਲ ਵਲੋਂ ਮਾਵਾਂ ਲਈ ਵਿਸ਼ੇਸ਼ ਖੇਡਾਂ ਅਤੇ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਬੜੀ ਦਿਲਚਸਪੀ ਨਾਲ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਸਵਿੰਦਰ ਕੌਰ ਨੇ ਕਿਹਾ ਕਿ ਮਾਂ ਰੱਬ ਦਾ ਦੂਜਾ ਰੂਪ ਹੈ ਅਤੇ ਬੱਚੇ ਦੇ ਜੀਵਨ ਵਿਚ ਉਸ ਦਾ ਸਥਾਨ ਸਭ ਤੋਂ ਉੱਚਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਮਕਸਦ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕਰਨਾ ਹੈ | ਸਮਾਗਮ ਦੇ ਅੰਤ ਵਿਚ ਬੱਚਿਆਂ ਨੇ ਆਪਣੀਆਂ ਮਾਵਾਂ ਨੂੰ ਹੱਥੀਂ ਬਣਾਏ ਹੋਏ ਕਾਰਡ ਭੇਟ ਕੀਤੇ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ਅਮਲੋਹ 'ਚ ਮਨਾਇਆ ਮਾਂ ਦਿਵਸ
ਮਾਂ ਦਿਵਸ ਸਮਾਗਮ ਦੌਰਾਨ ਆਪਣੀਆਂ ਮਾਵਾਂ ਲਈ ਹੱਥੀਂ ਬਣਾਏ ਕਾਰਡ ਦਿਖਾਉਂਦੇ ਹੋਏ ਵਿਦਿਆਰਥੀਆਂ ਨਾਲ ਪਿ੍ੰਸੀਪਲ ਜਸਵਿੰਦਰ ਕੌਰ | ਤਸਵੀਰ: ਕੇਵਲ ਸਿੰਘ<br/>
10-05-2026