30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬ 'ਚ 'ਆਪ' ਸਰਕਾਰ ਨੋਟ ਇਕੱਠੇ ਕਰਨ 'ਚ ਮਸਰੂਫ਼, ਜਨਤਾ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ-ਇੰਜੀ. ਕੰਵਰਵੀਰ ਸਿੰਘ ਟੌਹੜਾ

Ad Position 21
No active advertisement
ਅਜੀਤ ਡੈਸਕ 10-05-2026
ਮੰਡੀ ਗੋਬਿੰਦਗੜ੍ਹ, 9 ਮਈ (ਇਕਬਾਲਦੀਪ ਸੰਧੂ)-ਭਾਜਪਾ ਦੇ ਸੂਬਾ ਸਕੱਤਰ ਤੇ ਹਲਕਾ ਅਮਲੋਹ ਦੇ ਇੰਚਾਰਜ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਤੋਂ ਭਾਦਲਾ ਰੋਡ ਦੀ ਦੁਰਦਸ਼ਾ ਦਾ ਜਾਇਜ਼ਾ ਲੈਣ ਉਪਰੰਤ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੀ ਜਨਤਾ ਸੰਤਾਪ ਭੋਗ ਰਹੀ ਹੈ, ਜਦਕਿ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਆਗੂ ਲੋਕਾਂ ਦੀ ਸੇਵਾ ਛੱਡ ਕੇ ਬੇਨਾਮੀ ਜਾਇਦਾਦਾਂ ਬਣਾਉਣ ਅਤੇ ਨੋਟ ਇਕੱਠੇ ਕਰਨ ਵਿਚ ਮਸਤ ਹਨ | ਟੌਹੜਾ ਨੇ ਕਿਹਾ ਕਿ ਭਾਦਲਾ ਰੋਡ ਇਸ ਸਮੇਂ ਮੌਤ ਦਾ ਜਾਲ ਬਣ ਚੁੱਕੀ ਹੈ | ਇਲਾਕੇ ਦੇ ਸੈਂਕੜੇ ਲੋਕ ਰੋਜ਼ਾਨਾ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਖੇ ਕੰਮ ਕਰਨ ਆਉਂਦੇ ਹਨ, ਜੋ ਰਸਤੇ ਵਿਚ ਪਏ ਵੱਡੇ-ਵੱਡੇ ਟੋਇਆਂ ਕਾਰਨ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ |
ਉਨ੍ਹਾਂ ਕਿਹਾ ਕਿ ਇਸ ਮਾਰਗ 'ਤੇ ਸਥਿਤ ਉਦਯੋਗਿਕ ਇਕਾਈਆਂ ਸਰਕਾਰ ਨੂੰ ਭਾਰੀ ਕਰ ਅਦਾ ਕਰਦੇ ਹਨ, ਪਰ ਬਦਲੇ ਵਿਚ ਉਨ੍ਹਾਂ ਨੂੰ ਸਿਰਫ਼ ਨੁਕਸਾਨ ਮਿਲ ਰਿਹਾ ਹੈ | ਰੋਜ਼ਾਨਾ ਭਾਰੀ ਵਾਹਨ ਪਲਟਣ ਕਾਰਨ ਵਪਾਰੀਆਂ ਦਾ ਮਾਲੀ ਨੁਕਸਾਨ ਹੋ ਰਿਹਾ ਹੈ | ਇੰਜੀ. ਟੌਹੜਾ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ 2027 ਵਿਚ ਸੂਬੇ ਅੰਦਰ ਭਾਜਪਾ ਦੀ ਸਰਕਾਰ ਬਣਨ ਦੇ ਮਹਿਜ਼ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਭਾਦਲਾ ਰੋਡ ਦਾ ਨਿਰਮਾਣ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੂੰ ਸ਼ੁਕਰਾਨਾ ਨਹੀਂ, ਪਸ਼ਚਾਤਾਪ ਯਾਤਰਾ ਕਰਨੀ ਚਾਹੀਦੀ ਹੈ-ਮਨੈਲਾ ਅਗਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ਅਮਲੋਹ 'ਚ ਮਨਾਇਆ ਮਾਂ ਦਿਵਸ
Ad Position 24