31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜ਼ਿਲ੍ਹਾ ਕਚਹਿਰੀਆਂ ਵਿਖੇ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ 'ਚ 10274 ਕੇਸਾਂ ਦਾ ਨਿਪਟਾਰਾ

Ad Position 21
No active advertisement
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਕਚਹਿਰੀਆਂ ਫ਼ਤਹਿਗੜ੍ਹ ਸਾਹਿਬ ਲਗਾਈ ਕੌਮੀ ਲੋਕ ਅਦਾਲਤ ਦੌਰਾਨ ਕੇਸਾਂ ਦੀ ਸੁਣਵਾਈ ਕਰਦੇ ਹੋਏ ਜੱਜ ਸਾਹਿਬਾਨ ਅਤੇ ਵਿਵਾਹਿਤ ਜੋੜੇ ਨੂੰ ਆਪਸੀ ਸਮਝੌਤੇ ਨਾਲ ਦੁਬਾਰਾ ਇਕੱਠਾ ਕਰਨ ਸਮੇਂ ਪੌਦਾ ਦਿੰਦੇ ਹੋਏ ਸਕੱਤਰ ਅਸ਼ੋਕ ਕੁਮਾਰ ਚੌਹਾਨ ਅਤੇ ਹੋਰ | ਤਸਵੀਰਾਂ: ਕਰਨ <br/> 10-05-2026
ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਕਚਹਿਰੀਆਂ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਖਮਾਣੋਂ ਦੀਆਂ ਸਬ ਡਵੀਜ਼ਨ ਪੱਧਰ ਦੀਆਂ ਕਚਹਿਰੀਆਂ ਵਿਚ ਸਾਲ ਦੀ ਦੂਜੀ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਜਿਸ ਵਿਚ 11 ਬੈਂਚਾਂ ਵਲੋਂ 13342 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ 'ਚੋਂ 10274 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਅਤੇ ਵਿੱਤੀ ਮਾਮਲਿਆਂ ਦੇ ਕੇਸਾਂ ਵਿਚ 5 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ, ਕਿਉਂਕਿ ਇਨ੍ਹਾਂ ਲੋਕ ਅਦਾਲਤਾਂ ਵਿਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ | ਜਿਸ ਨਾਲ ਆਮ ਲੋਕਾਂ ਨੂੰ ਜਲਦੀ ਤੇ ਸਸਤਾ ਨਿਆਂ ਵੀ ਮਿਲਦਾ ਹੈ | ਸਾਲ ਦੀ ਇਸ ਦੂਜੀ ਨੈਸ਼ਨਲ ਲੋਕ ਅਦਾਲਤ ਵਿਚ ਲੋਕਾਂ ਨੇ ਵਧੇਰੇ ਉਤਸ਼ਾਹ ਦਿਖਾਉਂਦਿਆਂ ਵੱਧ ਚੜ੍ਹ ਕੇ ਹਿੱਸਾ ਲਿਆ | ਅਸ਼ੋਕ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿਚ ਵੱਡੀ ਗਿਣਤੀ ਵਿਚ ਅਜਿਹੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਹੜੇ ਪਹਿਲਾਂ ਕਿਸੇ ਵੀ ਅਦਾਲਤ ਵਿਚ ਨਹੀਂ ਲਗਾਏ ਗਏ ਸਨ | ਇਸ ਤੋਂ ਇਲਾਵਾ ਲੰਮੇ ਸਮੇਂ ਤੋਂ ਅਦਾਲਤਾਂ ਵਿਚ ਲੰਬਿਤ ਕੇਸਾਂ ਦਾ ਵੀ ਵੱਡੀ ਗਿਣਤੀ ਵਿਚ ਨਿਪਟਾਰਾ ਕੀਤਾ ਗਿਆ | ਇਨ੍ਹਾਂ ਲੋਕ ਅਦਾਲਤਾਂ ਵਿਚ ਰਾਜ਼ੀਨਾਮੇ ਯੋਗ ਫ਼ੌਜਦਾਰੀ ਕੇਸ, ਚੈੱਕ ਬਾਉਂਸ, ਸੜਕ ਹਾਦਸੇ, ਵਿਆਹ, ਪਰਿਵਾਰਿਕ ਝਗੜੇ, ਕਿਰਤ ਮਾਮਲੇ, ਮਕਾਨ ਕਿਰਾਏ ਸਬੰਧੀ ਦੀਵਾਨੀ ਕੇਸ, ਬੈਂਕ ਰਿਕਵਰੀ, ਮਾਲ ਵਿਭਾਗ, ਬਿਜਲੀ ਤੇ ਪੀਣ ਵਾਲੇ ਪਾਣੀ ਨਾਲ ਸਬੰਧਿਤ ਅਤੇ ਹੋਰ ਆਪਸੀ ਸਹਿਮਤੀ ਨਾਲ ਨਿਪਟਾਏ ਜਾਣ ਵਾਲੇ ਕੇਸ ਰੱਖੇ ਗਏ ਸਨ | ਇਸ ਮੌਕੇ 1 ਵਿਵਾਹਿਤ ਜੋੜਾ ਜਿਨ੍ਹਾਂ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਸੀ, ਨੂੰ ਆਪਸੀ ਸਮਝੌਤੇ ਨਾਲ ਦੁਬਾਰਾ ਇਕੱਠਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਪੌਦਾ ਦਿੱਤਾ ਗਿਆ ਤਾਂ ਕਿ ਉਨ੍ਹਾਂ ਦਾ ਅਗਲੇਰਾ ਜੀਵਨ ਪੌਦਿਆਂ ਦੀ ਤਰ੍ਹਾਂ ਹਰਿਆ ਭਰਿਆ ਰਹੇ | ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਵਿਚ ਨਿਆਂ ਅਧਿਕਾਰੀਆਂ, ਵਕੀਲ ਸਾਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਡਮੁੱਲਾ ਯੋਗਦਾਨ ਦਿੱਤਾ | ਉਨ੍ਹਾਂ ਦੱਸਿਆ ਤਿਮਾਹੀ ਕੌਮੀ ਲੋਕ ਅਦਾਲਤਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ਤੇ ਚੱਲ ਰਹੀ ਸਥਾਈ ਲੋਕ ਅਦਾਲਤ ਜਿੱਥੇ ਹਫ਼ਤੇ ਦੇ ਪੰਜ ਦਿਨ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਰੋਜ਼ਾਨਾ ਆਮ ਲੋਕਾਂ ਦੇ ਕੇਸ ਸੁਣੇ ਜਾਂਦੇ ਹਨ ਅਤੇ 18 ਤਰ੍ਹਾਂ ਦੀਆਂ ਜਨ-ਉਪਯੋਗੀ ਸੇਵਾਵਾਂ ਆਵਾਜਾਈ, ਬਿਜਲੀ, ਬੈਂਕਾਂ, ਬੀਮਾ, ਵੀਜ਼ੇ (ਇਮੀਗ੍ਰੇਸ਼ਨ), ਵਿੱਤੀ, ਐਲ.ਪੀ.ਜੀ ਗੈਸ, ਸਿੱਖਿਆ, ਹਸਪਤਾਲਾਂ ਤੇ ਡਿਸਪੈਂਸਰੀਆਂ ਦੀਆਂ ਸਿਹਤ ਸੇਵਾਵਾਂ, ਹਾਊਸਿੰਗ ਤੇ ਰੀਅਲ ਅਸਟੇਟ, ਆਧਾਰ ਕਾਰਡ, ਰਾਸ਼ਨ ਕਾਰਡ, ਵੋਟਰ ਸ਼ਨਾਖ਼ਤੀ ਕਾਰਡ ਅਤੇ ਬੀ.ਪੀ.ਐੱਲ ਕਾਰਡ ਜਾਰੀ ਕਰਵਾਉਣ ਸਬੰਧੀ ਸੇਵਾਵਾਂ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਸ਼ਗਨ ਸਕੀਮ, ਬੇਰੁਜ਼ਗਾਰੀ ਭੱਤੇ, ਜਨਤਕ ਵੰਡ ਪ੍ਰਣਾਲੀ, ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ, ਵਿਆਹ ਦੀ ਰਜਿਸਟ੍ਰੇਸ਼ਨ ਨਾਲ ਸਬੰਧਿਤ ਸੇਵਾਵਾਂ, ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਸਬੰਧੀ ਸੇਵਾਵਾਂ, ਡਾਕ ਤਾਰ, ਟੈਲੀਗ੍ਰਾਫ ਜਾਂ ਟੈਲੀਫ਼ੋਨ ਸੇਵਾਵਾਂ, ਪਾਣੀ ਦੀ ਸਪਲਾਈ ਅਤੇ ਸੀਵਰੇਜ ਸਬੰਧੀ ਸੇਵਾਵਾਂ ਅਤੇ ਕੁਦਰਤੀ ਸਾਧਨਾਂ ਦੀ ਸੁਰੱਖਿਆ ਸਬੰਧੀ ਸੇਵਾਵਾਂ ਨਾਲ ਸਬੰਧਿਤ ਝਗੜੇ ਜਾਂ ਸ਼ਿਕਾਇਤਾਂ ਜੋ ਕਿ ਦੂਜੀਆਂ ਅਦਾਲਤਾਂ ਵਿਚ ਲੰਬਿਤ ਨਾ ਹੋਣ, ਉਨ੍ਹਾਂ ਦਾ ਸਥਾਈ ਲੋਕ ਅਦਾਲਤ ਵਿਚ ਨਿਪਟਾਰਾ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿਚ ਕੋਈ ਕੋਰਟ ਫ਼ੀਸ ਨਹੀਂ ਲੱਗਦੀ ਅਤੇ ਕੋਈ ਵੀ ਲੋੜਵੰਦ ਵਿਅਕਤੀ ਸਾਦਾ ਕਾਗ਼ਜ਼ ਤੇ ਆਪਣੀ ਅਰਜ਼ੀ ਲੈ ਕੇ ਇਨ੍ਹਾਂ ਅਦਾਲਤਾਂ ਵਿਚ ਆ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਵਾਜਪੁਰ ਦੇ ਗੁਰੂਘਰ ਵਿਚੋਂ ਕਣਕ ਤੇ ਨਕਦੀ ਚੋਰੀ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਲਈ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ
Ad Position 24