30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

'ਆਪ' ਯੂਥ ਵਿੰਗ ਵਲੋਂ ਕਰਵਾਏ ਯੂਥ ਮਿਲਣੀ ਸਮਾਗਮ ਨੇ ਰੈਲੀ ਦਾ ਰੂਪ ਧਾਰਿਆ

Ad Position 21
No active advertisement
ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਮਹਾਰਾਜਾ ਅਗਰਸੈਨ ਭਵਨ ਵਿਖੇ ਕਰਵਾਏ ਗਏ ਯੂਥ ਮਿਲਣੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨੌਜਵਾਨਾਂ ਦਾ ਠਾਠਾਂ ਮਾਰਦਾ ਇਕੱਠ | ਅਜੀਤ ਤਸਵੀਰਾਂ <br/> 11-05-2026
ਮੰਡੀ ਗੋਬਿੰਦਗੜ੍ਹ, 10 ਮਈ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਮਹਾਰਾਜਾ ਅਗਰਸੈਨ ਭਵਨ ਮੰਡੀ ਗੋਬਿੰਦਗੜ੍ਹ ਵਿਖੇ ਹਲਕਾ ਵਿਧਾਇਕ ਗੁਰਿਦਰ ਸਿੰਘ ਗੈਰੀ ਬੜਿੰਗ, ਸੂਬਾ ਪ੍ਰਧਾਨ ਪਰਮਿੰਦਰ ਗੋਲਡੀ ਅਤੇ ਮਾਲਵਾ ਜ਼ੋਨ ਸੈਂਟਰਲ ਦੇ ਪ੍ਰਧਾਨ ਪਰਮਿੰਦਰ ਸੰਧੂ ਦੀ ਅਗਵਾਈ ਵਿਚ ਯੂਥ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਅਤੇ ਜ਼ਿਲ੍ਹਾ ਪ੍ਰਧਾਨ ਮਨੀਸ਼ ਨਿਊਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਹਲਕਾ ਅਮਲੋਹ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਗਠਿਤ ਕੀਤੀਆਂ 21 ਮੈਂਬਰੀ ਯੂਥ ਵਿੰਗ ਦੀਆਂ ਕਮੇਟੀਆਂ ਤੋਂ ਬਾਅਦ ਨੌਜਵਾਨਾਂ ਨੂੰ ਮਿਸ਼ਨ 2027 ਵਾਸਤੇ ਲਾਮਬੰਦ ਕਰਨ ਲਈ ਇਹ ਹਲਕਾ ਪੱਧਰੀ ਯੂਥ ਮਿਲਣੀ ਸਮਾਗਮ ਕਰਵਾਇਆ ਗਿਆ ਹੈ | ਵਿੱਕੀ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਲਕਾ ਅਮਲੋਹ ਵਿਚ ਇਹ ਕਲੱਬ ਬਣਨੇ ਤਿਆਰ ਹੋਏ ਹਨ ਜਿਸ ਵਿਚ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਖਾਸਕਰ ਨਸ਼ਿਆਂ ਖ਼ਿਲਾਫ਼ ਸੁਚੇਤ ਕਰਨ ਲਈ ਖੇਡਾਂ ਤੇ ਜਿੰਮ ਦਾ ਸਮਾਨ ਦਿੱਤਾ ਜਾਣਾ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਇਹ ਯੂਥ ਮਿਲਣੀ ਸਮਾਗਮ ਹਲਕਾ ਬਸੀ ਪਠਾਣਾਂ ਅਤੇ ਫ਼ਤਹਿਗੜ੍ਹ ਸਾਹਿਬ ਵਿਚ ਵੀ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਯੂਥ ਮਿਲਣੀ ਸਮਾਗਮਾਂ ਦਾ ਮੁੱਖ ਉਦੇਸ਼ ਨੌਜਵਾਨ ਸ਼ਕਤੀ ਨੂੰ ਸੰਗਠਿਤ ਕਰਕੇ ਪਾਰਟੀ ਨਾਲ ਜੋੜਨਾ ਅਤੇ ਮਿਸ਼ਨ 2027 ਲਈ ਤਿਆਰ ਕਰਨਾ ਹੈ | ਉਨ੍ਹਾਂ ਕਿਹਾ ਕਿ 'ਆਪ' ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਰਕੇ ਲੋਕਾਂ ਵਿਚ ਪਾਰਟੀ ਪ੍ਰਤੀ ਭਰੋਸਾ ਲਗਾਤਾਰ ਵੱਧ ਰਿਹਾ ਹੈ | ਸਮਾਗਮ ਦੌਰਾਨ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੁੜਨ, ਸਮਾਜਿਕ ਕੰਮਾਂ ਵਿਚ ਹਿੱਸਾ ਲੈਣ ਅਤੇ ਪੰਜਾਬ ਦੇ ਵਿਕਾਸ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਵੀ ਦਿੱਤਾ ਗਿਆ | ਅੰਤ ਵਿਚ ਵਿੱਕੀ ਚਾਹਲ ਨੇ ਆਏ ਮਹਿਮਾਨਾਂ ਅਤੇ ਨੌਜਵਾਨ ਸਾਥੀਆਂ ਦਾ ਧੰਨਵਾਦ ਕੀਤਾ | ਇਸ ਸਮਾਗਮ ਵਿਚ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਨਿਊਆਂ, ਸਾਬਕਾ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਜਗਦੀਪ ਸਿੰਘ ਚੱਠਾ ਚੇਅਰਮੈਨ ਮਾਰਕੀਟ ਕਮੇਟੀ ਗੋਬਿੰਦਗੜ੍ਹ, ਰਣਜੀਤ ਪਨਾਗ ਚੇਅਰਮੈਨ ਬਲਾਕ ਸੰਮਤੀ, ਕੌਂਸਲਰ ਰਣਧੀਰ ਸਿੰਘ ਹੈਪੀ, ਸੰਚਿਤ ਸਿੰਗਲਾ, ਮਨੀਸ਼ ਗੁਪਤਾ, ਬਲਾਕ ਪ੍ਰਧਾਨ ਅਰਸ਼ ਰੰਧਾਵਾ, ਜੱਗਾ ਬਦੀਨਪੁਰ ਸਰਪੰਚ, ਸੋਨੀ ਬਦੀਨਪੁਰ, ਜੰਟਾ ਬਦੀਨਪੁਰ, ਦਲੇਰ ਸਿੰਘ, ਗੁਲਾਬ ਭਲਵਾਨ, ਸ਼ਮੀ ਵਾਲੀਆ, ਪਪਲਪ੍ਰੀਤ ਸਿੰਘ, ਲਵੀਸ਼ ਕੁਮਾਰ,
Ad Position 22
No active advertisement
ਪਿਛਲੀ ਖ਼ਬਰ ਲੜਕੀ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਰੱਖਣ 'ਤੇ ਕੇਸ ਦਰਜ ਅਗਲੀ ਖ਼ਬਰ ਨੌਜਵਾਨ ਕਲੱਬ ਨੇ ਮਹਾਂਮਾਈ ਦਾ ਵਿਸ਼ਾਲ ਜਾਗਰਣ ਕਰਵਾਇਆ
Ad Position 24