30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜਨ ਸੰਪਰਕ ਮੁਹਿੰਮ ਤਹਿਤ ਪਿੰਡ ਤਰਖਾਣ ਮਾਜਰਾ ਵਿਖੇ ਨੁੱਕੜ ਮੀਟਿੰਗ

Ad Position 21
No active advertisement
ਪਿੰਡ ਤਰਖਾਣ ਮਾਜਰਾ ਵਿਖੇ ਨੌਜਵਾਨ ਕਾਂਗਰਸੀ ਆਗੂ ਈਸ਼ਰਪ੍ਰੀਤ ਸਿੱਧੂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ | ਅਜੀਤ ਤਸਵੀਰ <br/> 11-05-2026
ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਐਨ.ਐਸ.ਯੂ.ਆਈ ਦੇ ਸੂਬਾ ਪ੍ਰਧਾਨ ਤੇ ਹਲਕਾ ਫ਼ਤਹਿਗੜ ਸਾਹਿਬ ਤੋਂ ਸਰਗਰਮ ਕਾਂਗਰਸੀ ਆਗੂ ਈਸ਼ਰਪ੍ਰੀਤ ਸਿੰਘ ਸਿੱਧੂ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਤਰਖਾਣ ਮਾਜਰਾ ਵਿਖੇ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੌਜੂਦਾ ਸਿਆਸੀ ਨਿਜ਼ਾਮ 'ਤੇ ਤਿੱਖੇ ਹਮਲੇ ਕੀਤੇ | ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਕਹਿੰਦੇ ਸਨ ਕਿ ਕਿਸਾਨਾਂ, ਆਮ ਲੋਕਾਂ ਅਤੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਤੇ ਹਿਤਾਂ ਲਈ ਧਰਨਾ ਨਹੀਂ ਲਗਾਉਣੇ ਪੈਣਗੇ, ਕਿਉਂਕਿ 'ਆਪ' ਸਰਕਾਰ ਉਨਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਹੱਲ ਪਹਿਲਾਂ ਹੀ ਕਰ ਦੇਵੇਗੀ ਪਰ ਮੌਜੂਦਾ ਹਾਲਤ ਇਸ ਦੇ ਬਿਲਕੁਲ ਉਲਟ ਹਨ, ਕਿਉਂਕਿ ਰੋਜ਼ਾਨਾ ਮੁਲਾਜ਼ਮ, ਪੈਨਸ਼ਨਰ ਅਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ | ਉਨ•ਾਂ ਦਾਅਵਾ ਕੀਤਾ ਕਿ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ 'ਆਪ' ਸਰਕਾਰ ਨੂੰ ਕਰਾਰੀ ਹਾਰ ਕੇ ਬਾਹਰ ਦਾ ਰਸਤਾ ਵਿਖਾਉਣਗੇ | ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਨ ਦੇ ਨਾਲ-ਨਾਲ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਤੇ ਮੰਗਾਂ
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡਜ਼ ਸਕੂਲ ਵਿਚ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਲੜਕੀ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਰੱਖਣ 'ਤੇ ਕੇਸ ਦਰਜ
Ad Position 24