30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 11-05-2026
ਖਮਾਣੋਂ, 10 ਮਈ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਐਡ. ਨੰਦ ਕਿਸ਼ੋਰ ਵਰਮਾ ਖਮਾਣੋਂ ਪੁੱਜੇ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਅਸ਼ਵਨੀ ਸ਼ਰਮਾ ਨਾਲ ਵਿਚਾਰ ਵਟਾਂਦਰਾ ਕੀਤਾ | ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਪੰਜਾਬ ਡਾ ਹਰਬੰਸ ਲਾਲ ਨੇ ਦੱਸਿਆ ਕਿ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਦੇਸ਼ ਦੇ ਬੰਗਾਲ, ਅਸਾਮ ਅਤੇ ਪੁੱਡੁਚੀਰੀ ਦੇ ਇਨਾਂ ਤਿੰਨਾਂ ਸੂਬਿਆਂ ਵਿਚ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਅਤੇ ਦੇਸ਼ ਦੇ ਸਾਰੇ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਕਾਰਪੋਰੇਸ਼ਨਾਂ, ਮਿਉਂਸਪਲ ਕਮੇਟੀਆਂ ਅਤੇ ਨਗਰ ਕੌਂਸਲ ਦੀਆਂ ਚੋਣਾਂ ਲੜੇਗੀ ਅਤੇ ਜਿੱਤ ਪ੍ਰਾਪਤ ਕਰੇਗੀ | ਅਸ਼ਵਨੀ ਸ਼ਰਮਾ ਅਤੇ ਐਡਵੋਕੇਟ ਨੰਦ ਕਿਸ਼ੋਰ ਵਰਮਾ ਦਾ ਸਾਬਕਾ ਮੰਤਰੀ ਪੰਜਾਬ ਡਾ: ਹਰਬੰਸ ਲਾਲ ਅਤੇ ਸਥਾਨਕ ਭਾਜਪਾ ਆਗੂਆਂ ਨੇ ਲੋਈ ਭੇਟ ਕਰਕੇ ਸਨਮਾਨ ਕੀਤਾ | ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਵਿਵੇਕ ਜੈਨ, ਦੀਪਕ ਕੁਮਾਰ ਰਾਜੂ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਦੇ ਵਾਰਡ-13 'ਚ ਕੌਂਸਲਰ ਦੀ ਹਿੰਮਤ ਸਦਕਾ ਸਭ ਤੋਂ ਵੱਧ ਵਿਕਾਸ ਹੋਇਆ-ਵਿਧਾਇਕ ਰਾਏ ਅਗਲੀ ਖ਼ਬਰ ਡਾ. ਮਨਜੀਤ ਸਿੰਘ ਨੰਬਰਦਾਰ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24