30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਮਾਂ ਦਿਵਸ

Ad Position 21
No active advertisement
ਮਾਂ ਦਿਵਸ ਸਮਾਗਮ ਮੌਕੇ ਵਿਦਿਆਰਥੀਆਂ ਨਾਲ ਸ਼ਾਲੂ ਸਿੰਘ ਅਤੇ ਸਟਾਫ਼ | ਤਸਵੀਰ: ਕੇਵਲ ਸਿੰਘ <br/> 11-05-2026
ਅਮਲੋਹ, 10 ਮਈ (ਕੇਵਲ ਸਿੰਘ)-ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ ਵਿਖੇ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ | ਵਿਦਿਆਰਥੀਆਂ ਵਲੋਂ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਕਾਰਡ ਵੀ ਤਿਆਰ ਕੀਤੇ ਗਏ ਉੱਥੇ ਹੀ ਡਾਂਸ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਵਿਕਰਮਜੀਤ ਸਿੰਘ ਅਤੇ ਸ਼ਾਲੂ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਰੱਬ ਦਾ ਦੂਜਾ ਰੂਪ ਹੈ ਅਤੇ ਬੱਚੇ ਦੇ ਜੀਵਨ ਵਿਚ ਉਸ ਦਾ ਸਥਾਨ ਸਭ ਤੋਂ ਉੱਚਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਮਕਸਦ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕਰਨਾ ਹੈ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਸਪੈਸ਼ਲ ਲੈਕਚਰ ਕਰਵਾਇਆ ਅਗਲੀ ਖ਼ਬਰ ਨੰਬਰਦਾਰਾ ਯੂਨੀਅਨ ਤਹਿਸੀਲ ਬਸੀ ਪਠਾਣਾਂ ਦੀ ਮੀਟਿੰਗ ਹੋਈ
Ad Position 24