30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਸਪੈਸ਼ਲ ਲੈਕਚਰ ਕਰਵਾਇਆ

Ad Position 21
No active advertisement
ਸਕੂਲ ਮੁਖੀ ਹਰਮੀਤ ਸਿੰਘ ਅਤੇ ਸਮੂਹ ਸਟਾਫ਼ ਡਾ. ਕਮਾਲ ਖੱਟੜਾ ਦਾ ਸਨਮਾਨ ਕਰਦੇ ਹੋਏ | ਤਸਵੀਰ: ਕੇਵਲ ਸਿੰਘ <br/> 11-05-2026
ਅਮਲੋਹ, 10 ਮਈ (ਕੇਵਲ ਸਿੰਘ)-ਪੀ.ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਰਵਿੰਦਰ ਕੌਰ ਦੀ ਯੋਗ ਰਹਿਨੁਮਾਈ ਅਤੇ ਸਕੂਲ ਦੇ ਇੰਚਾਰਜ ਹਰਮੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਸਪੈਸ਼ਲ ਲੈਕਚਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ. ਕਮਾਲ ਖੱਟੜਾ ਵਿਦਿਆਰਥੀਆਂ ਦੇ ਰੂਬਰੂ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪ੍ਰੀਖਿਆ ਦੀ ਵਧੀਆ ਤਿਆਰੀ ਕਰਨ ਸੰਬੰਧੀ ਨੁਕਤੇ ਸਮਝਾਏ | ਮੁੱਖ ਬੁਲਾਰੇ ਦਾ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ ਨਰਾਇਣਗੜ੍ਹ, ਮਨਦੀਪ ਸਿੰਘ, ਆਰਤੀ ਸ਼ਰਮਾ, ਮਨਿੰਦਰ ਸਿੰਘ, ਨਵਦੀਪ ਕੌਰ, ਨਾਜ਼ਰ ਖਾਂ, ਮੋਹਨ ਲਾਲ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ, ਰੋਹਿਤ ਗੁਪਤਾ, ਜੋਤੀ ਆਦਿ ਅਤੇ ਸਮੂਹ ਵਿਦਿਆਰਥੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਏਜੰਸੀਆਂ ਵਲੋਂ 2 ਲੱਖ 49 ਹਜ਼ਾਰ 817 ਮੀਟਿ੍ਕ ਟਨ ਕਣਕ ਦੀ ਖ਼ਰੀਦ ਅਗਲੀ ਖ਼ਬਰ ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਮਾਂ ਦਿਵਸ
Ad Position 24