01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਇਕ ਹਫ਼ਤੇ ਦਾ ਟਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਕਰਵਾਇਆ

Ad Position 21
No active advertisement
ਕਾਮਰਸ ਵਿਭਾਗ ਵਲੋਂ ਆਯੋਜਿਤ ਟ੍ਰੇਨਿੰਗ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਅਧਿਆਪਕ ਸਾਹਿਬਾਨ | ਅਜੀਤ ਤਸਵੀਰ <br/> 11-05-2026
ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਫੰਡਾਮੈਂਟਲਜ਼ ਆਫ਼ ਕਾਮਰਸ' ਵਿਸ਼ੇ 'ਤੇ ਆਯੋਜਿਤ ਇਕ ਹਫ਼ਤੇ ਦੇ ਟ੍ਰੇਨਿੰਗ ਪ੍ਰੋਗਰਾਮ ਦਾ ਸਫਲਤਾਪੂਰਵਕ ਸਮਾਪਤ ਹੋ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਕੁੱਲ 20 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਜਿੱਥੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਨਾਲ-ਨਾਲ ਰੁਜ਼ਗਾਰ ਯੋਗਤਾ ਸੰਬੰਧੀ ਲਾਜ਼ਮੀ ਹੁਨਰਾਂ ਨਾਲ ਲੈਸ ਕਰਨਾ ਸੀ, ਉੱਥੇ ਨਾਲ ਹੀ ਉਨ੍ਹਾਂ ਨੂੰ ਕਰੀਅਰ ਗਾਈਡੈਂਸ, ਸੰਚਾਰ ਕੌਸ਼ਲ, ਟੀਮ ਵਰਕ ਅਤੇ ਸਹੀ ਫ਼ੈਸਲੇ ਲੈਣ ਦੀ ਸਮਰੱਥਾ ਵਰਗੇ ਮਹੱਤਵਪੂਰਨ ਵਿਸ਼ਿਆਂ ਸਬੰਧੀ ਮਹੱਤਵਪੂਰਨ ਗਿਆਨ ਵੀ ਪ੍ਰਦਾਨ ਕਰਨਾ ਸੀ | ਕਾਲਜ ਦੇ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿੱਖਿਆ ਭਰਪੂਰ ਪ੍ਰੋਗਰਾਮਾਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਨੂੰ ਜਿੱਥੇ ਉਦਯੋਗਿਕ ਕੰਮਕਾਜ ਨੂੰ ਬਿਹਤਰ ਤਰੀਕੇ ਨਾਲ ਸਮਝਣ ਵਿਚ ਸਹਾਇਤਾ ਮਿਲਦੀ ਹੈ ਉੱਥੇ ਨਾਲ ਹੀ ਉਨ੍ਹਾਂ ਨੂੰ ਕਰੀਅਰ ਗਾਈਡੈਂਸ ਸੰਬੰਧੀ ਸਹੀ ਸੇਧ ਵੀ ਪ੍ਰਾਪਤ ਹੁੰਦੀ ਹੈ | ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਵੀ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਸਾਰੂ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿਚ ਵਡਮੁੱਲਾ ਯੋਗਦਾਨ ਪਾਉਂਦੇ ਹਨ | ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਕਿਹਾ ਕਿ ਵਿਭਾਗ ਵਲੋ ਆਯੋਜਿਤ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਵਿਚ ਕਰੀਅਰ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਰੁਜ਼ਗਾਰ ਪ੍ਰਾਪਤੀ ਸਬੰਧੀ ਜ਼ਰੂਰੀ ਹੁਨਰ ਪ੍ਰਦਾਨ ਕਰਨਾ ਸੀ | ਇਸ ਮੌਕੇ ਵਿਭਾਗ ਦੇ ਫੈਕਲਟੀ ਮੈਂਬਰ ਡਾ. ਹਰਜੀਤ ਕੌਰ, ਪ੍ਰੋ. ਰਵਿੰਦਰ ਕੌਰ, ਡਾ. ਰਸ਼ਪਾਲਜੀਤ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਰਣਦੀਪ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਹਰਮਨ ਜੀਵਨਜੋਤ ਸਿੰਘ ਅਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਗਗਨਦੀਪ ਸਿੰਘ ਵੀ ਹਾਜ਼ਰ ਸਨ ਜਿਨ੍ਹਾਂ ਨੇ ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਏ ਅਗਲੀ ਖ਼ਬਰ ਭਾਜਪਾ ਵਲੋਂ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਆਗੂਆਂ ਦੀਆਂ ਲਗਾਈਆਂ ਡਿਊਟੀਆਂ-ਡਾ. ਹਰਬੰਸ ਲਾਲ, ਕੁਲਦੀਪ ਸਿੱਧੂਪੁਰ
Ad Position 24