01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਏ

Ad Position 21
No active advertisement
ਅਜੀਤ ਡੈਸਕ 11-05-2026
ਫ਼ਤਹਿਗੜ੍ਹ ਸਾਹਿਬ, 10 ਮਈ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈੱਡ ਕਰਾਸ ਸੋਸਾਇਟੀ, ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਸੁਸਾਇਟੀ ਵਲੋਂ ਸਿਵਲ ਹਸਪਤਾਲ ਅਤੇ ਮਾਤਾ ਸੁੰਦਰੀ ਪਬਲਿਕ ਸਕੂਲ ਪਿੰਡ ਅੱਤੇਵਾਲੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ | ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ ਨੇ ਸਿਵਲ ਹਸਪਤਾਲ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲਿਆ | ਉਨ੍ਹਾਂ ਕੈਂਪ ਦੌਰਾਨ ਮਰੀਜ਼ਾਂ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਡਾਕਟਰੀ ਟੀਮਾਂ ਵਲੋਂ ਨਿਭਾਈ ਜਾ ਰਹੀ ਸੇਵਾ ਦੀ ਸਰਾਹਨਾ ਕੀਤੀ | ਐਸ.ਡੀ.ਐਮ. ਨੇ ਕਿਹਾ ਕਿ ਅਜਿਹੇ ਮੁਫ਼ਤ ਮੈਡੀਕਲ ਕੈਂਪ ਲੋਕਾਂ, ਖ਼ਾਸ ਕਰਕੇ ਬੱਚਿਆਂ ਦੀ ਸਿਹਤ ਸੰਭਾਲ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ ਅਤੇ ਸਮਾਜ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਕੱਤਰ ਰੈੱਡ ਕਰਾਸ ਸਤਨਾਮ ਭਾਰਦਵਾਜ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਸਕੂਲਾਂ ਦੇ 631 ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਦਾ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਗਿਆ | ਮਾਹਿਰ ਡਾਕਟਰਾਂ ਵਲੋਂ ਸਿਹਤ ਜਾਂਚ ਦੌਰਾਨ ਲੋੜ ਅਨੁਸਾਰ ਮੁਫ਼ਤ ਦਵਾਈਆਂ ਅਤੇ ਵੱਖ-ਵੱਖ ਮੈਡੀਕਲ ਟੈੱਸਟਾਂ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਸਮਾਜ ਦੇ ਹਰ ਵਰਗ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ 'ਤੇ ਅਜਿਹੇ ਲੋਕ ਭਲਾਈ ਕਾਰਜ ਕੀਤੇ ਜਾਂਦੇ ਰਹਿਣਗੇ | ਉਨ੍ਹਾਂ ਕਿਹਾ ਕਿ ਰੈੱਡ ਕਰਾਸ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਵਚਨਬੱਧ ਹੈ | ਇਸ ਮੌਕੇ ਸਿਵਲ ਸਰਜਨ ਅਰਵਿੰਦਪਾਲ ਸਿੰਘ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਵਿਸ਼ਾਲ ਵਰਮਾ, ਐਸ.ਐਮ. ਓ ਜਸਪ੍ਰੀਤ ਸਿੰਘ ਬੇਦੀ, ਰਾਜ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਇਕ ਹਫ਼ਤੇ ਦਾ ਟਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਕਰਵਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਇਕ ਹਫ਼ਤੇ ਦਾ ਟਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਕਰਵਾਇਆ
Ad Position 24