08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 12-05-2026
ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਦੌਰਾ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਤੇ ਸਮੂਹ ਸਟਾਫ਼ ਵਲੋਂ ਉਪ ਕੁਲਪਤੀ ਦਾ ਸਵਾਗਤ ਕੀਤਾ ਗਿਆ | ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਉਪ ਕੁਲਪਤੀ ਨੂੰ ਕਾਲਜ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਖੇ ਵੱਖ-ਵੱਖ ਪੋਸਟ ਗ੍ਰੈਜੂਏਟ ਕੋਰਸ ਚੱਲ ਰਹੇ ਹਨ | ਕਾਲਜ ਪੜ੍ਹਾਈ ਦੇ ਨਾਲ-ਨਾਲ ਵੱਖੋ ਵੱਖ ਕਿਸਮ ਦੀਆਂ ਅਕਾਦਮਿਕ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਵਿਚ ਪ੍ਰਦਰਸ਼ਨ ਬਹੁਤ ਬਿਹਤਰ ਰਿਹਾ ਹੈ | ਯੂਨੀਵਰਸਿਟੀ ਕਾਲਜ ਵਿਖੇ ਐਨ. ਐਸ. ਐਸ ਦੇ ਦੋ ਯੂਨਿਟ ਚੱਲ ਰਹੇ ਹਨ | ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੰਪਿਊਟਰ, ਫਿਜ਼ਿਕਸ, ਕੈਮਿਸਟਰੀ ਲੈਬ, ਕੰਟੀਨ ਅਤੇ ਆਧੁਨਿਕ ਲਾਇਬਰੇਰੀ ਵਰਗੀਆਂ ਸਹੂਲਤਾਂ ਹਨ | ਐਸ.ਸੀ, ਬੀ.ਸੀ ਅਤੇ ਜਨਰਲ ਵਰਗ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦੇ ਨਿਯਮਾਂ ਅਧੀਨ ਵੱਖ- ਵੱਖ ਸਕਾਲਰਸ਼ਿਪਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਉਪ ਕੁਲਪਤੀ ਵਲੋਂ ਕਾਲਜ ਨਾਲ ਸੰਬੰਧਿਤ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਦੇ ਹੋਏ ਯੂਨੀਵਰਸਿਟੀ ਦੁਆਰਾ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 10 ਵਿਦਿਆਰਥੀਆਂ ਨੇ ਦਸਵੀਂ ਦੀ ਬੋਰਡ ਪ੍ਰੀਖਿਆ 'ਚ ਮੈਰਿਟ ਸੂਚੀ 'ਚ ਆਪਣੀ ਥਾਂ ਬਣਾਈ ਅਗਲੀ ਖ਼ਬਰ ਮੁੜ ਵਸੇਬਾ ਕੇਂਦਰ ਵਿਚ ਸਿਹਤ ਜਾਗਰੂਕਤਾ ਕੈਂਪ ਲਗਾਇਆ
Ad Position 24