08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 10 ਵਿਦਿਆਰਥੀਆਂ ਨੇ ਦਸਵੀਂ ਦੀ ਬੋਰਡ ਪ੍ਰੀਖਿਆ 'ਚ ਮੈਰਿਟ ਸੂਚੀ 'ਚ ਆਪਣੀ ਥਾਂ ਬਣਾਈ

Ad Position 21
No active advertisement
ਅਜੀਤ ਡੈਸਕ 12-05-2026
ਫ਼ਤਹਿਗੜ੍ਹ ਸਾਹਿਬ, 11 ਮਈ (ਰਾਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ. ਨਗਰ ਮੋਹਾਲੀ ਵਲੋਂ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕੁੱਲ 7 ਵਿਦਿਆਰਥੀ ਮੈਰਿਟ ਵਿਚ ਆਏ ਹਨ | ਜਿਸ 'ਚ 3 ਸਰਕਾਰੀ ਸਕੂਲ ਅਤੇ 4 ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ੴਨੇ ਮੱਲ੍ਹਾਂ ਮਾਰੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿਚ ਸਕੂਲ ਆਫ਼ ਐਮੀਨੈਂਸ ਅਮਲੋਹ ਦੀਆਂ ਤਿੰਨ ਵਿਦਿਆਰਥਣਾਂ ਸੇਜਲ ਗੋਸਵਾਮੀ ਨੇ 98.31 ਪ੍ਰਤੀਸ਼ਤ, ਕਲਿਆਣੀ ਕੁਮਾਰੀ ਨੇ 98 ਪ੍ਰਤੀਸ਼ਤ ਅਤੇ ਛਵੀ ਚੌਧਰੀ ਨੇ 96.31 ਪ੍ਰਤੀਸ਼ਤ ਨੰਬਰ ਪ੍ਰਾਪਤ ਕੀਤੇ | ਗੁਰੂ ਨਾਨਕ ਦੇਵ ਪਬਲਿਕ ਹਾਈ ਸਕੂਲ ਬਸੀ ਪਠਾਣਾਂ ਦੇ ਵਿਦਿਆਰਥੀ ਹਰਨੂਰ ਸਿੰਘ ਨੇ 98.31 ਪ੍ਰਤੀਸ਼ਤ, ਗੁਰੂ ਨਾਨਕ ਪਬਲਿਕ ਸੀਨੀ. ਸੈਕੰ. ਸਕੂਲ ਖੰਟ ਮਾਨਪੁਰ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 97.38 ਪ੍ਰਤੀਸ਼ਤ ਅਤੇ ਇਸੇ ਹੀ ਸਕੂਲ ਦੀ ਪ੍ਰਭਨੂਰ ਕੌਰ ਨੇ 96.46 ਪ੍ਰਤੀਸ਼ਤ ਨੰਬਰ ਪ੍ਰਾਪਤ ਕੀਤੇ | ਐਸ.ਐਨ.ਏ.ਐਸ ਮਾਡਲ ਸੀਨੀ. ਸੈਕੰ. ਸਕੂਲ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀ ਜਸਕੀਰਤ ਸਿੰਘ ਗਿੱਲ ਨੇ 96 ਪ੍ਰਤੀਸ਼ਤ, ਬੀ.ਐਜ.ਐਸ.ਐਫ.ਐਸ ਸੀਨੀ. ਸੈਕੰ. ਪਬਲਿਕ ਸਕੂਲ ਦੇ ਵਿਦਿਆਰਥੀ ਜਪਜੋਤ ਸਿੰਘ ਨੇ 97.8 ਪ੍ਰਤੀਸ਼ਤ ਨੰਬਰ, ਇਸੇ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਨੇ 96.62 ਪ੍ਰਤੀਸ਼ਤ ਨੰਬਰ ਤੇ ਇਸੇ ਹੀ ਸਕੂਲ ਦੀ ਵਿਦਿਆਰਥਣ ਤਰਨਵੀਰ ਕੌਰ ਨੇ 96.31 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਆਪਣੇ ਸਕੂਲ, ਮਾਪਿਆਂ, ਅਧਿਆਪਕਾਂ ਅਤੇ ਜ਼ਿਲੇ੍ਹ ਦਾ ਨਾਮ ਰੌਸ਼ਨ ਕੀਤਾ ਹੈ¢
ਸਕੂਲ ਆਫ਼ ਐਮੀਨੈਂਸ ਅਮਲੋਹ ਦੀਆਂ 3 ਵਿਦਿਆਰਥਣਾਂ ਨੇ ਮੈਰਿਟ 'ਚ ਬਣਾਈ ਥਾਂ
ਅਮਲੋਹ, (ਕੇਵਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਆਫ਼ ਐਮੀਨੈਂਸ ਅਮਲੋਹ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਕੇ ਸਕੂਲ ਅਤੇ ਅਮਲੋਹ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਵਿਦਿਆਰਥਣ ਸੇਜ਼ਲ ਗੋਸਵਾਮੀ ਨੇ 650 ਵਿਚੋਂ 639 ਅੰਕ ਹਾਸਲ ਕਰਕੇ 98.31 ਫੀਸਦੀ ਨੰਬਰ ਪ੍ਰਾਪਤ ਕੀਤੇ ਅਤੇ ਪੰਜਾਬ ਭਰ ਵਿਚੋਂ 6ਵਾਂ ਰੈਂਕ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਕਲਿਆਣੀ ਕੁਮਾਰੀ ਨੇ 650 ਵਿਚੋਂ 637 ਅੰਕ ਲੈ ਕੇ 98 ਫ਼ੀਸਦੀ ਨੰਬਰਾਂ ਨਾਲ ਪੰਜਾਬ ਵਿਚੋਂ 8ਵਾਂ ਰੈਂਕ ਹਾਸਲ ਕੀਤਾ | ਉੱਥੇ ਹੀ ਛਵੀ ਚੌਧਰੀ ਨੇ 650 ਵਿਚੋਂ 626 ਅੰਕ ਪ੍ਰਾਪਤ ਕਰਕੇ 96.31 ਫ਼ੀਸਦੀ ਨਤੀਜੇ ਨਾਲ ਪੰਜਾਬ ਭਰ ਵਿਚੋਂ 19ਵਾਂ ਰੈਂਕ ਹਾਸਲ ਕੀਤਾ | ਇਸ ਮੌਕੇ ਵਿਦਿਆਰਥਣਾਂ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਮਾਪਿਆਂ, ਅਧਿਆਪਕਾਂ ਅਤੇ ਆਪਣੀ ਲਗਾਤਾਰ ਮਿਹਨਤ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਨ ਤਾਂ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਹੀ ਨਤੀਜਾ ਹੈ ਕਿ ਵਿਦਿਆਰਥੀ ਲਗਾਤਾਰ ਮੈਰਿਟ ਸੂਚੀਆਂ ਵਿਚ ਆਪਣੀ ਥਾਂ ਬਣਾਉਂਦੇ ਹੋਏ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ | ਸਕੂਲ ਦੇ ਪਿ੍ੰਸੀਪਲ ਇਕਬਾਲ ਸਿੰਘ ਨੇ ਤਿੰਨਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਕਾਮਯਾਬੀ ਨਾਲ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਮਾਣ ਵਧਿਆ ਹੈ |
ਗੁਰੂ ਨਾਨਕ ਸਕੂਲ ਖੰਟ-ਮਾਨਪੁਰ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ
ਸੰਘੋਲ, (ਗੁਰਨਾਮ ਸਿੰਘ ਚੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੀਆਂ ਦੋ ਵਿਦਿਆਰਥਣਾਂ ਨੇ ਮੈਰਿਟ ਲਿਸਟ 'ਚ ਨਾਮ ਦਰਜ ਕਰਵਾ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਜਸਵੰਤ ਕੌਰ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਆਏ ਨਤੀਜੇ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 650 ਅੰਕਾਂ 'ਚੋਂ 633 ਅੰਕ 97.38 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂਾ 12ਵਾਂ ਰੈਂਕ ਤੇ ਜ਼ਿਲੇ੍ਹ ਵਿਚੋਂ ਚੌਥਾ ਸਥਾਨ ਹਾਸਲ ਕੀਤਾ ਹੈ ਤੇ ਪ੍ਰਭਨੂਰ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 96.46 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 18ਵਾਂ ਰੈਂਕ ਤੇ ਜ਼ਿਲੇ੍ਹ ਵਿਚੋਂ ਸੱਤਵਾਂ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਜਸਵੰਤ ਕੌਰ ਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਇਸ ਪ੍ਰਾਪਤੀ ਦਾ ਸਿਹਰਾ ਬੱਚਿਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਯੋਗ ਅਗਵਾਈ ਦਿੰਦਿਆਂ ਕਿਹਾ ਕਿ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਤੇ ਸਕੂਲ ਦੇ ਕੁੱਲ 81 ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ |
Ad Position 22
No active advertisement
ਪਿਛਲੀ ਖ਼ਬਰ ਮੁੜ ਵਸੇਬਾ ਕੇਂਦਰ ਵਿਚ ਸਿਹਤ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਦਾ ਕੀਤਾ ਦੌਰਾ
Ad Position 24